ਯਾਦਗਾਰ ਛੋਟਾ ਘੱਲੂਘਾਰਾ, (ਛੰਬ) ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਵਿਚ ਕਰਵਾਇਆ ਸਮਾਗਮ

ਗੁਰਦਾਸਪੁਰ, 14 ਜਨਵਰੀ  ( ਮੰਨਣ ਸੈਣੀ ) ਯਾਦਗਾਰ ਛੋਟਾ ਘੱਲੂਘਾਰਾ, ਕਾਹਨੂੰਵਾਨ (ਛੰਬ) ਗੁਰਦਾਸਪੁਰ ਵਿਖੇ ਸ਼ਹੀਦਾਂ ਦੀ ਯਾਦ ਵਿਚ 12 ਜਨਵਰੀ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ 14 ਜਨਵਰੀ (ਮਾਘੀ) ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਕੀਰਤਨੀ ਜਥਿਆਾਂ ਅਤੇ ਢਾਡੀਆਂ ਵਲੋਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਹਰਜਿੰਦਰ ਸਿਘ ਸੰਧੂ ਡੀਡੀਪੀਓ ਸਮੇਤ ਸੰਗਤਾਂ ਮੋਜੂਦ ਸਨ।

 ਅੱਜ ਸਵੇਰੇ ਕਰੀਬ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਮਾਗਮ ਦੇ ਆਖਰ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋ ਛੋਟਾ ਘੱਲੂਘਾਰਾ ਛੰਬ, ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜਿਆ ਜਾਵੇ।

ਇਸ ਮੌਕੇ ਐਕਸੀਅਨ ਹਰਜੋਤ ਸਿੰਘ, ਐਕਸੀਅਨ ਬਲਦੇਵ ਸਿੰਘ, ਤੇਜਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਨਿਰਮਲ ਸਿੰਘ ਐਸ.ਡੀ.ਓ, ਹਰਚਰਨ ਸਿੰਘ ਕੰਗ, ਹਰਮਨਜੀਤ ਸਿੰਘ ਹੈਰੀਟੇਜ ਸੁਸਾਇਟੀ, ਪਵਨ ਕੁਮਾਰ ਬੀਡੀਪੀਓ, ਰਜੇਸ਼ ਕੁਮਾਰ ਜੇ.ਈ, ਦਮਨਜੀਤ ਸਿੰਘ ਇੰਚਾਰਜ, ਯਾਦਗਾਰ ਛੋਟਾ ਘੱਲੂਘਾਰਾ ਸਾਹਿਬ, ਮਨਦੀਪ ਕੋਰ ਸਮੇਤ ਸੰਗਤਾਂ ਮੋਜੂਦ ਸਨ।

Exit mobile version