ਗੁਰਦਾਸਪੁਰ, 14 ਜਨਵਰੀ। ਕਾਂਗਰਸ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਨਵਾਂ ਪਿੰਡ ਹੁੰਦਲ ਦੀਆਂ ਦੋ ਮੌਜੂਦਾ ਪੰਚਾਇਤ ਮੈਂਬਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਦੋਵਾਂ ਮੈਂਬਰ ਪੰਚਾਇਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।
ਬੱਬੇਹਾਲੀ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਝੂਠ ਤੋਂ ਜਾਣੂ ਹੋ ਚੁੱਕੇ ਹਨ। ਜਿਸ ਕਰਕੇ ਉਹ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸਦੇ ਚਲਦੇ ਪਿੰਡਾਂ ਵਿਚ ਸਰਪੰਚਾਂ ਪੰਚਾਂ ਨੂੰ ਲੋਕਾਂ ਨੂੰ ਜਵਾਬ ਦੇਣਾ ਮੁਸ਼ਕਲ ਹੋ ਰਿਹਾ ਹੈ। ਬੱਬੇਹਾਲੀ ਨੇ ਕਿਹਾ ਕਿ ਜੋ ਲੋਕ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਸਰਕਾਰ ਅਤੇ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆਂ
ਮੈਂਬਰ ਪੰਚਾਇਤ ਗੁਰਮੀਤ ਕੌਰ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ ਪੰਜ ਸਾਲਾਂ ਵਿਚ ਵਿਕਾਸ ਦੇ ਨਾਂ ਤੇ ਕੁਝ ਨਹੀਂ ਕੀਤਾ। ਜਿਸ ਕਰਕੇ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਮੁਸ਼ਕਿਲ ਹੋ ਰਿਹਾ ਹੈ। ਇਸ ਲਈ ਉਹਨਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ, ਕਿਉਂਕਿ ਇਸ ਤੋਂ ਪਹਿਲਾਂ ਜਦੋਂ ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਸਨ ਤਾਂ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਸੀ।