ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅਸਤੀਫਾ ਦੇ ਦਿੱਤਾ ਹੈ। ਬਾਂਗੜ ਨੂੰ ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਸੋਮਵਾਰ ਨੂੰ ਫਿਰੋਜ਼ਪੁਰ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਕੇਜਰੀਵਾਲ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਹੈ ਜੋ ਆਪਣੇ ਸਵਾਰਥ ਲਈ ਕੰਮ ਕਰ ਰਹੇ ਹਨ। ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਨਾ ਹੋਣ ਕਾਰਨ ਉਹ ਅਸਤੀਫਾ ਦੇ ਰਹੇ ਹਨ। ਆਸ਼ੂ ਬੰਗੜ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਲਈ ਸੰਘਰਸ਼ ਕਰਨਾ ਪੈ ਸਕਦਾ ਹੈ।

