210 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, 99 ਠੀਕ ਵੀ ਹੋਏ

ਗੁਰਦਾਸਪੁਰ। ਸੋਮਵਾਰ ਨੂੰ 210 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਦਕਿ 99 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 13,13412 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 24547 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਦਕਿ 812 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਹਾਲਾਂਕਿ 22231 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ। ਹੁਣ ਜ਼ਿਲ੍ਹੇ ਵਿੱਚ ਕਰੋਨਾ ਦੇ 1504 ਕੇਸ ਐਕਟਿਵ ਹਨ।

ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਜ਼ਿਲ੍ਹੇ ਵਿੱਚ 15 ਤੋਂ ਵੱਧ ਕੰਟੇਨਮੈਂਟ ਜ਼ੋਨ ਹਨ। ਇਸ ਦੇ ਨਾਲ ਹੀ ਲਗਾਤਾਰ ਸੈਂਪਲ ਲੈ ਕੇ ਮਰੀਜ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਰ ਮਰੀਜ਼ ਲੈਵਲ ਦੋ ਦੇ ਹਨ। ਜਦੋਂ ਕਿ ਦੋ ਮਰੀਜ਼ ਅਬਰੋਲ ਹਸਪਤਾਲ ਸਥਿਤ ਕੁਆਰੰਟੀਨ ਸੈਂਟਰ ਵਿੱਚ ਦਾਖਲ ਹਨ। ਜਦੋਂ ਕਿ 1502 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਇਹ ਮਰੀਜ਼ ਸਿਹਤ ਵਿਭਾਗ ਦੇ ਸੰਪਰਕ ਵਿੱਚ ਰਹਿੰਦੇ ਹਨ। ਜਦਕਿ 258 ਲੋਕਾਂ ਦੀ ਕੋਰੋਨਾ ਰਿਪੋਰਟ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ 3529 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਦਕਿ ਜ਼ਿਲ੍ਹੇ ਵਿੱਚ ਕੋਰੋਨਾ ਦੀ ਸਰਗਰਮੀ ਦਰ 5.95 ਫੀਸਦੀ ਹੈ।

Exit mobile version