ਚੰਡੀਗੜ੍ਹ: 21 ਜਨਵਰੀ- ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਅਤੇ ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ/ ਦਮਨਵੀਰ ਸਿੰਘ ਫਿਲੌਰ, ਟਾਂਡਾ ਉੜਮੁੜ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Recent Posts
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
- ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
- ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ