ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖੇਗਾ ਕਾਂਗਰਸ ਦਾ ਮੈਨੀਫੈਸਟੋ: ਪ੍ਰਤਾਪ ਸਿੰਘ ਬਾਜਵਾ

ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖੇਗਾ ਕਾਂਗਰਸ ਦਾ ਮੈਨੀਫੈਸਟੋ: ਪ੍ਰਤਾਪ ਸਿੰਘ ਬਾਜਵਾ
  • PublishedJanuary 21, 2022

ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸ਼ਾਸਤਰੀ ਨੇ ਖੋਲ੍ਹੀ ਅਰਵਿੰਦ ਕੇਜਰੀਵਾਲ ਝੂਠਾ ਦੀ ਪੋਲ

ਚੰਡੀਗਡ਼੍ਹ, 21 ਜਨਵਰੀ: ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖਿਆ ਜਾਵੇਗਾ। ਉਹ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨਾਲ ਪੰਜਾਬ ਕਾਂਗਰਸ ਮੁੱਖ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ ਚਾਰ ਮਹੀਨਿਆਂ ਚ 100 ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਸੂਬੇ ਚ ਕਿਸਾਨਾਂ ਦੀ ਹਾਲਤ ਚੰਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਤਤਕਾਲੀਨ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਪ੍ਰਤਾਪ ਸਿੰਘ ਕੈਰੋਂ ਸੂਬੇ ਚ ਹਰਿਤ ਕ੍ਰਾਂਤੀ ਲਿਆਏ ਸਨ। ਅਜਿਹੇ ਵਿੱਚ ਪਾਰਟੀ ਦੇ ਮੈਨੀਫੈਸਟੋ ਦਾ ਕੇਂਦਰ ਵੀ ਖੇਤੀ ਰਹੇਗੀ। ਇਸਦੇ ਤਹਿਤ ਖੇਤੀ ਵਿਭਿੰਨਤਾ ਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਕਿਸਾਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਨਿਕਲ ਸਕਣ। ਉਨ੍ਹਾਂ ਨੇ ਸੂਬੇ ਅੰਦਰ ਦੂਜੀ ਹਰਿਤ ਕ੍ਰਾਂਤੀ ਲਿਆਉਣ ਦੀ ਲੋੜ ਤੇ ਜੋਰ ਦਿੱਤਾ।

ਇਸ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਕਾਂਗਰਸ ਦੀ ਦੂਸਰੀ ਸਭ ਤੋਂ ਵੱਡੀ ਪਹਿਲ ਰਹੇਗੀ। ਅੱਜ ਸੂਬੇ ਤੋਂ ਵੱਡੀ ਗਿਣਤੀ ਚ ਨੌਜਵਾਨ ਚੰਗੇ ਕੈਰੀਅਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ। ਜਿਸ ਲਈ ਉਨ੍ਹਾਂ ਦੇ ਘਰਵਾਲੇ ਆਪੇ ਜ਼ਮੀਨਾਂ ਨੂੰ ਵੇਚਣ ਲਈ ਮਜਬੂਰ ਹੋ ਜਾਂਦੇ ਹਨ। ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਇਕ ਦਿਨ ਆਪਣੇ ਪੰਜਾਬ ਚ ਪੰਜਾਬੀ ਘੱਟ ਗਿਣਤੀ ਹੋ ਜਾਣਗੇ। ਕਾਂਗਰਸ ਪਾਰਟੀ ਦਾ ਮੈਨੀਫੈਸਟੋ ਮਹਿਲਾ ਸਸ਼ਕਤੀਕਰਨ ਤੇ ਵੀ ਜ਼ੋਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੀਤੀਆਂ ਦੀ ਬਦੌਲਤ ਹੀ ਅੱਜ ਔਰਤਾਂ ਆਈਏਐਸ, ਆਈਪੀਐਸ, ਐੱਨਡੀਏ  ਵਰਗੀਆਂ ਕੌਮੀ ਪੱਧਰੀ ਸੇਵਾਵਾਂ ਚ ਵਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ।

ਉਨ੍ਹਾਂ ਨੇ ਸੂਬੇ ਅੰਦਰ ਉਦਯੋਗਿਕ ਵਿਕਾਸ ਨੂੰ ਲੈ ਕੇ ਪਾਰਟੀ ਰਣਨੀਤੀ ਦਾ ਵੀ ਖੁਲਾਸਾ ਕੀਤਾ ਤੇ ਦੱਸਿਆ ਕਿ ਪੰਜਾਬ ਤੋਂ ਪੋਰਟ ਕਾਫ਼ੀ ਦੂਰ ਹੋਣ ਕਾਰਨ ਇੰਡਸਟਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਰਕਾਰ ਇੰਡਸਟਰੀ ਨੂੰ ਰਾਹਤ ਦੇਵੇਗੀ, ਤਾਂ ਜੋ ਉਦਯੋਗ ਤਰੱਕੀ ਕਰ ਸਕਣ ਅਤੇ ਸੂਬੇ ਅੰਦਰ ਆਰਥਿਕ ਵਿਕਾਸ ਹੋਣ ਸਣੇ ਰੁਜ਼ਗਾਰ ਦੇ ਮੌਕੇ ਪੈਦਾ ਹੋਣ। ਕਾਂਗਰਸ ਸ਼ਹਿਰੀ ਤੇ ਪੇਂਡੂ ਖੇਤਰਾਂ ਚ ਇੰਫਰਾਸਟਰਕਚਰ ਨੂੰ ਵਿਕਸਿਤ ਕਰੇਗੀ। ਸੂਬੇ ਚ ਖੇਡ ਤੇ ਸੰਸਕ੍ਰਿਤਕ ਵਿਕਾਸ ਤੇ ਵੀ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਤੋਂ ਨਵੇਂ ਖਿਡਾਰੀ ਨਿਕਲਣ ਤੇ ਸਾਡੇ ਸੱਭਿਆਚਾਰ ਦਾ ਪ੍ਰਸਾਰ ਹੋਵੇ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਮੈਨੀਫੈਸਟੋ ਕਮੇਟੀ ਵੱਲੋਂ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਵੱਖ ਵੱਖ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ ਤੇ ਜਲਦੀ ਹੀ ਪਾਰਟੀ ਦੇ ਮੈਨੀਫੈਸਟੋ ਪੇਸ਼ ਕੀਤਾ ਜਾਵੇਗਾ। ਸਾਡਾ ਮੈਨੀਫੈਸਟੋ ਇੱਕ ਬੰਦ ਕਮਰੇ ਚ ਤਿਆਰ ਕੀਤਾ ਗਿਆ ਦਸਤਾਵੇਜ਼ ਨਹੀਂ, ਸਗੋਂ ਲੋਕਾਂ ਨੇ ਰਾਇਸ਼ੁਮਾਰੀ ਕਰਕੇ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਸਹੀ ਅਰਥਾਂ ਵਿੱਚ ਪੰਜਾਬ ਲੋਕਾਂ ਦੀਆਂ ਉਮੀਦਾਂ ਦਾ ਇਹ ਦਰਪਣ ਹੋਵੇ।

ਉੱਥੇ ਹੀ, ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਆਪ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਝੂਠ ਦੀ ਪੋਲ ਖੋਲੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਆਰਐੱਸਐੱਸ ਦੀ ਬੀ ਟੀਮ ਹੈ। ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਹੈ ਅਤੇ ਪੰਜਾਬ ਵਿੱਚ ਝੂਠ ਦਾ ਪ੍ਰਚਾਰ ਕਰ ਰਹੀ ਹੈ। 
ਉਨ੍ਹਾਂ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਦੀ ਸਰਕਾਰ ਵੇਲੇ ਦਿੱਲੀ ਚ 60 ਹਜ਼ਾਰ ਕਰੋੜ ਰੁਪਏ ਦਾ ਬਜਟ ਸਰਪਲੱਸ ਸੀ ਤੇ ਅੱਜ ਵੀ ਬਜਟ ਸਰਪਲੱਸ ਹੋਣ ਦੇ ਬਾਵਜੂਦ ਕੇਜਰੀਵਾਲ ਉੱਥੋਂ ਦੀਆਂ ਮਹਿਲਾਵਾਂ ਨੂੰ 100 ਰੁਪਏ ਦਾ ਭੱਤਾ ਵੀ ਨਹੀਂ ਦੇ ਸਕੇ ਹਨ ਤੇ ਪੰਜਾਬ ਚ ਮਹਿਲਾਵਾਂ ਨੂੰ 1000 ਰੁਪਏ ਦਾਝੂਠਾ ਵਾਅਦਾ ਕਰ ਰਹੇ ਹਨ। ਇਸੇ ਤਰ੍ਹਾਂ ਸ਼ਰਾਬ ਪਾਲਿਸੀ ਚ ਬਦਲਾਅ ਕਰਕੇ ਕੇਜਰੀਵਾਲ ਸਰਕਾਰ ਨੇ ਨਾ ਸਿਰਫ਼ ਇੱਕ ਅਕਾਲੀ ਦਲ ਨਾਲ ਸਬੰਧਤ ਵਿਅਕਤੀ ਦੀ ਕੰਪਨੀ ਠੇਕਾ ਦਿੱਤਾ ਹੈ, ਸਗੋਂ ਇਨ੍ਹਾਂ ਦੇ ਇੱਕ ਐਮ ਐਲ ਏ ਦੇ ਦਫਤਰ ਦੇ ਨਾਲ ਇਕ ਇਮਾਰਤ ਚ ਸ਼ਰਾਬ ਦਾ ਠੇਕਾ ਵੀ ਖੁੱਲ੍ਹ ਚੁੱਕਿਆ ਹੈ। ਜਿਸ ਲਈ ਬਕਾਇਦਾ ਫੋਟੋ ਵੀ ਪੇਸ਼ ਕੀਤੇ। ਉਨ੍ਹਾਂ ਨੇ ਸਕੂਲਾਂ ਸੁਧਾਰ ਸਬੰਧੀ ਕੇਜਰੀਵਾਲ ਦਾਅਵਿਆਂ ਦੀ ਪੋਲ ਵੀ ਖੋਲ੍ਹੀ। ਸ਼ੀਲਾ ਦੀਕਸ਼ਿਤ ਸਰਕਾਰ ਦੇ ਮੁਕਾਬਲੇ ਜਿਥੇ ਸਕੂਲਾਂ ਚ ਦੀ ਗਿਣਤੀ ਘੱਟ ਹੋ ਚੁੱਕੀ ਹੈ। ਉੱਥੇ ਹੀ ਕਰੀਬ 20 ਹਜ਼ਾਰ ਅਧਿਆਪਕਾਂ ਚੋਂ ਇਕ ਵੀ ਪੱਕਾ ਨਹੀਂ ਹੋਇਆ।

ਜਦਕਿ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਚਿਹਰਾ ਬਣਾਉਣ ਨੂੰ ਲੈ ਕੇ ਉਹਨਾਂ ਕਿਹਾ ਕਿ ਇਹ ਸਭ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਪੰਜਾਬ ਸਰਕਾਰ ਚਲਾਉਣ ਵਾਸਤੇ ਕੀਤਾ ਗਿਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਐਸਵਾਈਐਲ ਦੇ ਮੁੱਦੇ ਤੇ ਵੀ ਆਪਣਾ ਸਟੈਂਡ ਕਲੀਅਰ ਕਰਨ ਨੂੰ ਕਿਹਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਚ ਮੁੜ ਤੋਂ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ।
ਇਸ ਪ੍ਰੈੱਸ ਕਾਨਫਰੰਸ ਦਾ ਸੰਚਾਲਨ ਏਆਈਸੀਸੀ ਦੇ ਮੀਡੀਆ ਕੋਆਰਡੀਨੇਟਰ ਇੰਚਾਰਜ ਭੁਪਿੰਦਰ ਸਿੰਘ ਬੂਰਾ ਤੇ ਗੌਤਮ ਸੇਠ ਸਹਿ ਸੰਗਠਨ ਪ੍ਰਭਾਰੀ ਪੰਜਾਬ ਕਾਂਗਰਸ ਨੇ ਕੀਤਾ।

Written By
The Punjab Wire