‘ਆਪ’ ਨੇ ਮੁਕੰਮਲ ਕੀਤੀ ਉਮੀਦਵਾਰਾਂ ਦੀ ਘੋਸ਼ਣਾ, ਰਹਿੰਦੇ 4 ਉਮੀਦਵਾਰਾਂ ਦੇ ਨਾਂਅ ਵੀ ਐਲਾਨੇ

Aam Aadmi Party

ਪੰਜਾਬ ਵਿਧਾਨ ਸਭਾ ਚੋਣਾ 2022 ਲਈ ‘ਆਪ’ ਦੇ 117 ਉਮੀਦਵਾਰਾਂ ਦੀ ਸੂਚੀ ਮੁਕੰਮਲ

ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਬਾਰਵੀਂ ਸੂਚੀ 

ਚੰਡੀਗੜ੍ਹ, 21 ਜਨਵਰੀ । ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ।  

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਦਾਖਾ ਤੋਂ ਕੇ.ਐਨ.ਐਸ. ਕੰਗ ਅਤੇ ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

Exit mobile version