ਵਿਧਾਇਕ ਪਾਹੜਾ ਨੇ ਪਿੰਡ ਬੱਬੇਹਾਲੀ ਗੁਰਦਾਸਪੁਰ ਵਿੱਚ ਪਾਰਟੀ ਦਫ਼ਤਰ ਦਾ ਕੀਤਾ ਉਦਘਾਟਨ

ਗੁਰਦਾਸਪੁਰ,21 ਜਨਵਰੀ (ਮੰਨਣ ਸੈਣੀ)। ਪਿੰਡ ਬੱਬੇਹਾਲੀ ਵਿਖੇ ਗੁਰਦਾਸਪੁਰ ਤੋਂ ਕਾਂਗਰਸ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਪਾਹੜਾ ਨੇ ਕਿਹਾ ਕਿ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਗਏ। ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਗਏ ਹਨ। ਜਿੰਨਾ ਵਿੱਚ ਗਲੀਆਂ, ਨਾਲੀਆਂ, ਖੇਡ ਮੈਦਾਨ, ਸੜਕਾਂ, ਸ਼ਹਿਰ ਦੇ ਚੌਕਾਂ ਦੇ ਸੁੰਦਰੀਕਰਨ ਸਮੇਤ ਹੋਰ ਵਿਕਾਸ ਕਾਰਜ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਇਸ ਮੌਕੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ, ਚੇਅਰਮੈਨ ਮਲੂਕ ਸਿੰਘ, ਸਰਪੰਚ ਨਿਸ਼ਾਨ ਸਿੰਘ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਪਲਵਿੰਦਰ। ਸਿੰਘ ਪਰਮਿੰਦਰ ਸਿੰਘ, ਕੁਲਦੀਪ ਸਿੰਘ, ਸਰਤਾਜ ਸਿੰਘ, ਨਿਰਮਲ ਸਿੰਘ, ਜਗੀਰ ਸਿੰਘ ਆਦਿ ਹਾਜ਼ਰ ਸਨ।

Exit mobile version