ਪਿੰਡ ਕਲੇਰ ‘ਚ ਛੋਟੇਪੁਰ ਨੂੰ ਆਪ ਤੇ ਕਾਂਗਰਸੀ ਵਰਕਰਾਂ ਦਿੱਤਾ ਸਮਰਥਨ

ਕਾਂਗਰਸ ਤੇ ਆਪ ਤੋਂ ਪੰਜਾਬੀਆਂ ਦਾ ਮੋਹ ਹੋਇਆ ਭੰਗ: ਛੋਟੇਪੁਰ 

ਕਲਾਨੌਰ (ਮਹਿੰਦਰ ਜੋਸ਼ੀ)। ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਕਲੇਰ ਖੁਰਦ ਵਿਖੇ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸਬੰਧਤ  ਦਰਜਨ ਦੇ ਕਰੀਬ ਪਰਿਵਾਰਾਂ ਦੇ ਮੁਖੀਆਂ ਵੱਲੋਂ ਸੁੱਚਾ ਸਿੰਘ ਛੋਟੇਪੁਰ ਨੂੰ ਆਪਣਾ ਸਮਰਥਨ ਦਿੱਤਾ । ਇਸ ਮੌਕੇ ਤੇ ਛੋਟੇਪੁਰ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਨਿਵਾਜਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਮੁਹੱਈਆ ਕਰਵਾਇਆ ਜਾਵੇਗਾ ।

ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਰਮਨਦੀਪ ਸੰਧੂ ਵੀ ਮੌਜੂਦ ਸਨ । ਪਿੰਡ ਕਲੇਰ ਦੇ ਬਾਬਾ ਪਾਲ ਸਿੰਘ ਦੇ ਗ੍ਰਹਿ ਵਿਖੇ ਕਰਵਾਈ ਗਈ ਭਰਵੀਂ ਮੀਟਿੰਗ ਦੌਰਾਨ  ਸੰਬੋਧਨ ਕਰਦਾ ਹੋਇਆ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਕਾਰਨ ਪੰਜਾਬ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਦੀ ਪੰਥਕ  ਤੇ ਸਾਰਿਆਂ ਧਰਮਾਂ ਦੀ ਸਾਂਝੀ   ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕਾਂਗਰਸ ਨਾਲ ਸਬੰਧਤ ਮੇਜਰ ਸਿੰਘ, ਬਚਨ ਸਿੰਘ, ਗੁਲਸ਼ਨ , ਸੋਮਨਾਥ, ਸੱਤਾ ,ਪ੍ਰੇਮ ਮਸੀਹ ਆਦਿ ਪਰਿਵਾਰਾਂ ਦੇ ਮੁਖੀਆਂ ਵੱਲੋਂ  ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ।  ਇਸ ਮੌਕੇ ਤੇ  ਨਿਰਮਲ ਸਿੰਘ, ਮਨਜੀਤ ਸਿੰਘ, ਸਰਪੰਚ, ਰਣਯੋਧ ਸਿੰਘ, ਗੁਰਦੇਵ ਸਿੰਘ, ਮੇਜਰ ਸਿੰਘ, ਜਗਦੀਸ਼ ਸਿੰਘ,  ਬਲਵਿੰਦਰ ਸਿੰਘ, ਬਲਕਾਰ ਸਿੰਘ, ਹਰਪਾਲ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਪਰਗਟ ਸਿੰਘ , ਗੁਰਦੇਵ ਸਿੰਘ,  ਦਲਜੀਤ ਸਿੰਘ  ਆਦਿ ਹਾਜ਼ਰ ਸਨ  ।

Exit mobile version