ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮਜੀਠੀਆ ਨੂੰ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਉਣਈ ਪਏਗੀ।

