ਗੁਰਦਾਸਪੁਰ, 25 ਜਨਵਰੀ ( ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ 7 ਵਿਧਾਨ ਸਭਾ ਹਲਕਿਆਂ ਵਿੱਚੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 26 ਜਨਵਰੀ (ਗਣਤੰਤਰ ਦਿਵਸ) ਅਤੇ 30 ਜਨਵਰੀ (ਐਤਵਾਰ) ਨੂੰ ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।
Recent Posts
- ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
- ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
- ਐਮ.ਸੀ. ਯੋਗੇਸ਼ ਸ਼ਰਮਾ ਨੇ ਦਰਬਾਰ ਸ੍ਰੀ ਧਿਆਨਪੁਰ ਧਾਮ ਵਿਖੇ ਸ੍ਰੀ ਗੁਰੂ ਮਹਾਰਾਜ ਰਾਮ ਸੁੰਦਰ ਦਾਸ ਜੀ ਤੋਂ ਲਿਆ ਅਸ਼ੀਰਵਾਦ
- ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
- ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ