ਮਨੀ ਲਾਂਰਡਿੰਗ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਹਾਈਕੋਰਟ ਵਿੱਚੋਂ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਮਨੀ ਲਾਂਰਡਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।