ਨਾਮਜਦਗੀ ਪੱਤਰ ਭਰਨ ਦੇ ਤੀਜੇ ਦਿਨ 02 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ : ਜ਼ਿਲ੍ਹਾ ਚੋਣ ਅਫ਼ਸਰ

Dc Mohammad Ishfaq

ਗੁਰਦਾਸਪੁਰ, 28 ਜਨਵਰੀ (ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 02 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਲੋਂ ਨਿਤਿਸ਼ ਚੌਹਾਨ ਨੇ ਨਾਮਜ਼ਦਗੀ ਪੱਤਰ ਭਰੇ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਦੇ ਦੂਜੇ ਦਿਨ 04 ਉਮੀਦਵਾਰਾਂ ਵਲੋਂ ਕਾਗਜ਼ ਭਰੇ ਗਏ ਸਨ।

             ਉਨਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 30 ਜਨਵਰੀ (ਐਤਵਾਰ) ਨੂੰ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।

Exit mobile version