ਆਮ ਆਦਮੀ ਦੇ ਕਿਸਾਨ ਵਿੰਗ ਇੰਚਾਰਜ ਰਜਵੰਤ ਸਿੰਘ ਅਕਾਲੀ ਦਲ ਵਿੱਚ ਸ਼ਾਮਲ

ਅਕਾਲੀ ਦਲ ਨਾਲ ਲੋਕਾਂ ਦਾ ਜੁੜਨਾ ਲਗਾਤਾਰ ਜਾਰੀ –ਬੱਬੇਹਾਲੀ

ਗੁਰਦਾਸਪੁਰ, 28 ਜਨਵਰੀ। ਹਲਕਾ ਗੁਰਦਾਸਪੁਰ ਦੇ ਪਿੰਡ ਅਲੀਸ਼ੇਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਕਿਸਾਨ ਵਿੰਗ ਦੇ ਇੰਚਾਰਜ ਰਜਵੰਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ । ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਬਸਪਾ-ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਪਿੰਡ ਅਲੀਸ਼ੇਰ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਰਜਵੰਤ ਸਿੰਘ ਨੂੰ ਸਿਰੋਪਾ ਭੇਂਟ ਕਰ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ । ਰਜਵੰਤ ਸਿੰਘ ਨੇ ਇਸ ਮੌਕੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ ਕਰ ਸਕਦੀ ਹੈ। ਬਾਕੀ ਰਾਜਸੀ ਪਾਰਟੀਆਂ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ।

ਗੁਰਬਚਨ ਸਿੰਘ ਬੱਬੇਹਾਲੀ ਨੇ ਇਸ ਮੌਕੇ ਕਿਹਾ ਕਿ ਵਿਰੋਧੀ ਪਾਰਟੀਆਂ ਵਿੱਚੋਂ ਨੇਤਾਵਾਂ ਅਤੇ ਵਰਕਰਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਲਗਾਤਾਰ ਜਾਰੀ ਹੈ । ਇਹ ਸਭ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਦੀ ਤਰੱਕੀ ਪ੍ਰਤੀ ਸੁਹਿਰਦ ਸੋਚ ਦੇ ਕਾਰਨ ਹੀ ਸੰਭਵ ਹੋ ਰਿਹਾ ਹੈ ।

Exit mobile version