ਗੁਰਦਾਸਪੁਰ, 4 ਫਰਵਰੀ (ਮੰਨਣ ਸੈਣੀ) । ਜੇਕਰ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਪੰਜਾਬ ਵਿੱਚ ਲਾਗੂ ਕਰਵਾਉਣਾ ਹੈ ਤਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ। ਇਸ ਦੇ ਲਈ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਪਰਮਿੰਦਰ ਗਿੱਲ ਅਤੇ ਦੀਨਾਨਗਰ ਤੋਂ ਉਮੀਦਵਾਰ ਰੇਣੂ ਕਸ਼ਯਪ ਨੂੰ ਜਿਤਾਉਣਾ ਹੋਵੇਗਾ। ਉਪਰੋਕਤ ਦੋਵਾਂ ਦੀ ਜਿੱਤ ਤੋਂ ਬਾਅਦ, ਮੈਂ ਤੁਹਾਡਾ ਧੰਨਵਾਦ ਕਰਨ ਲਈ ਦੁਬਾਰਾ ਇਸ ਸਥਾਨ ‘ਤੇ ਆਵਾਂਗਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੁਰਦਾਸਪੁਰ ਦੇ ਪੀ.ਐਸ.ਗਾਰਡਨ ਵਿਖੇ ਦੋਵਾਂ ਉਮੀਦਵਾਰਾਂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਭਾਜਪਾ ਆਗੂਆਂ ਵੱਲੋਂ ਕੇਂਦਰੀ ਮੰਤਰੀ ਨੂੰ ਸ਼ਾਲ, ਕਿਰਪਾਨ ਅਤੇ ਭਗਵਾਨ ਰਾਮ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਦੀ ਪੱਗ ਬੰਨ੍ਹੀ ਹੋਈ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬਾਂ ਲਈ ਆਯੂਸ਼ਮਾਨ ਭਾਰਤ ਯੋਜਨਾ, ਘਰ-ਘਰ ਪਖਾਨੇ ਆਦਿ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਗਿੱਲ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਖੇਡਾਂ ਅਤੇ ਆਪਸੀ ਭਾਈਚਾਰੇ ਲਈ ਜਾਣਿਆ ਜਾਂਦਾ ਸੀ। ਪਰ ਅਜੋਕੇ ਸਮੇਂ ਵਿੱਚ ਸਰਕਾਰਾਂ ਵੱਲੋਂ ਇਸ ਨੂੰ ਨਸ਼ਿਆਂ ਦਾ ਗੜ੍ਹ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਵੱਡੇ ਪੈਕੇਜ ਦੇਣ ਲਈ ਪੰਜਾਬ ਪੁੱਜੇ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਨਾਂ ’ਤੇ ਉਨ੍ਹਾਂ ਦਾ ਵਿਰੋਧ ਕੀਤਾ। ਜਦੋਂ ਕਿ ਉਕਤ ਧਰਨੇ ਵਿੱਚ ਸ਼ਾਮਲ ਉਹ ਲੋਕ ਸਨ ਜੋ ਨਾ ਕਿਸਾਨ ਸਨ ਅਤੇ ਨਾ ਹੀ ਪੰਜਾਬ ਦਾ ਭਲਾ ਚਾਹੁੰਦੇ ਸਨ।
ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਜਪਾ ਦੀ ਉਮੀਦਵਾਰ ਰੇਣੂ ਕਸ਼ਯਪ ਨੇ ਦੱਸਿਆ ਕਿ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਮਕੌੜਾ ਬੰਦਰਗਾਹ ’ਤੇ ਰਾਵੀ ਦਰਿਆ ’ਤੇ ਪੁਲ ਬਣਾਉਣ ਲਈ ਗਰਾਂਟ ਮਨਜ਼ੂਰ ਕਰ ਦਿੱਤੀ ਹੈ। ਜਿਸ ਨੂੰ ਅਜੇ ਤੱਕ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇਸ ਦੀ ਸ਼ੁਰੂਆਤ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੀਨਾਨਗਰ ਵਿੱਚ ਲਘੂ ਉਦਯੋਗ ਸਥਾਪਤ ਕਰਨ, ਨਸ਼ਾਖੋਰੀ ਨੂੰ ਖਤਮ ਕਰਨ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇਆ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੇਂਦਰੀ ਮੰਤਰੀ ਅੱਗੇ ਰੱਖੀ