ਗੁਰਦਾਸਪੁਰ, 30 ਜਨਵਰੀ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਦੌਰਾਨ ਖੇਤੀਬਾੜੀ ਵਿਕਾਸ ਦੇ ਸਾਬਕਾ ਡਾਇਰੈਕਟਰ ਸੁੱਚਾ ਰਾਮ ਤਿੱਬੜ ਨੇ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ । ਇਸੇ ਤਰਾਂ ਪਿੰਡ ਇੰਦਰਾਂ ਵਾਲ ਤੋਂ ਮੌਜੂਦਾ ਕਾਂਗਰਸੀ ਮੈਂਬਰ ਪੰਚਾਇਤ ਤਰਸੇਮ ਮਸੀਹ ਵੱਲ਼ੋਂ ਵੀ ਅਕਾਲੀ ਗੱਠਜੋੜ ਦਾ ਪੱਲਾ ਫੜ ਲਿਆ ਗਿਆ। ਇਹ ਜਾਨਕਾਰੀ ਅਕਾਲੀ ਦੱਲ ਵੱਲੋਂ ਪ੍ਰੈਸ ਬਿਆਨ ਜਾਰੀ ਕਰ ਦਿੱਤੀ ਗਈ।
ਸੁੱਚਾ ਰਾਮ ਤਿੱਬੜ ਬੀਤੇ ਸਮੇਂ ਸਰਪੰਚੀ ਦੀ ਚੋਣ ਲੜ ਚੁੱਕੇ ਹਨ ਅਤੇ ਉਨ੍ਹਾਂ 7ਸੌ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ। ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਸੁੱਚਾ ਰਾਮ ਨੂੰ ਸਿਰੋਪਾ ਭੇਂਟ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ । ਇਸ ਮੌਕੇ ਸ਼ਿਵ ਸਿੰਘ. ਦਲੀਪ ਸਿੰਘ, ਲਖਵਿੰਦਰ ਸਿੰਘ, ਲਵਲੀ, ਦਿਲਾਵਰ, ਮਨਦੀਪ, ਜੈਦੀਪ, ਪ੍ਰਥਮ ਕਪਿਲ, ਬਲਬੀਰ ਸਿੰਘ ਸਨੀ, ਸੁਵਿੰਦਰ ਸਿੰਘ, ਬਚਨ ਸਿੰਘ, ਗਗਨ , ਬੰਟੀ ਵੀ ਮੌਜੂਦ ਸਨ ।
ਉੱਧਰ ਤਰਸੇਮ ਮਸੀਹ ਨੂੰ ਵੀ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰੋਪੇ ਭੇਂਟ ਕਰ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ । ਤਰਸੇਮ ਮਸੀਹ ਨੇ ਇਸ ਮੌਕੇ ਕਿਹਾ ਕਿ ਬੀਤੇ ਪੰਜ ਸਾਲ ਸੂਬੇ ਵਿੱਚ ਕਾਂਗਰਸ ਨੇ ਲੋਕਾਂ ਨੂੰ ਰਾਹਤ ਦੇਣ ਵਾਲਾ ਕੋਈ ਕੰਮ ਨਹੀਂ ਕੀਤਾ । ਆਮ ਲੋਕਾਂ ਦੀ ਲੁੱਟ ਖਸੁੱਟ ਕਰ ਕੇ ਆਪਣੀਆਂ ਜੇਬਾਂ ਭਰਨ ਤੋਂ ਇਲਾਵਾ ਇਸ ਪਾਰਟੀ ਦੇ ਨੁਮਾਇੰਦਿਆਂ ਨੂੰ ਕੁਝ ਨਜ਼ਰ ਨਹੀਂ ਆਇਆ । ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਜਤਾਉਂਦਿਆਂ ਅਕਾਲੀ ਦਲ ਦੀ ਜਿੱਤ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ ।
ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਤਰਸੇਮ ਮਸੀਹ ਦਾ ਸਵਾਗਤ ਕਰਦਿਆਂ ਕਿਹਾ ਕਿ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਚੋਣਾਂ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮਜ਼ਬੂਤ ਅਤੇ ਸਥਿਰ ਸਰਕਾਰ ਮਿਲੇਗੀ । ਇਸ ਮੌਕੇ ਡਾਕਟਰ ਜਤਿੰਦਰ ਸਿੰਘ, ਸਾਬਕਾ ਸਰਪੰਚ ਹਰਭਜਨ ਸਿੰਘ, ਜਸਵਿੰਦਰ ਸਿੰਘ, ਜ਼ੈਲਦਾਰ ਹਰਦੀਪ ਸਿੰਘ , ਜੌੜਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਵੀ ਮੌਜੂਦ ਸਨ ।