ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬ ਕਾਂਗਰਸ ਮੁਕਤ ਹੋਣ ਦੀ ਦਿਸ਼ਾ ਵਿੱਚ – ਬੱਬੇਹਾਲੀ

ਗੁਰਦਾਸਪੁਰ, 7 ਫਰਵਰੀ (ਮੰਨਣ ਸੈਣੀ)। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ।

ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਵਿਕਰਾਂਤ ਗੌਤਮ, ਦਫ਼ਤਰ ਇੰਚਾਰਜ ਨਰਾਇਣ ਪਾਲਾ, ਬੂਥ ਇੰਚਾਰਜ ਜਗਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ ਤੋਂ ਇਲਾਵਾ ਕਾਂਗਰਸ ਦੇ ਪਰਮਿੰਦਰ ਸਿੰਘ ਕਾਹਲੋਂ, ਗੁਰਨਾਮ ਸਿੰਘ, ਬੱਬੂ ਪੰਡਿਤ, ਸਤਨਾਮ ਸਿੰਘ ਆਦਿ ਪਰਿਵਾਰਾਂ ਸਹਿਤ ਸ਼ਾਮਿਲ ਸਨ । ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰੋਪੇ ਭੇਂਟ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ ।

ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਹ ਡਟ ਕੇ ਕੰਮ ਕਰਨਗੇ ਅਤੇ ਸੂਬੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਣਨ ਵਾਲੀ ਸਰਕਾਰ ਦੇ ਗਠਨ ਵਿੱਚ ਯੋਗਦਾਨ ਦੇਣਗੇ । ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਵਿੱਚ ਵਧਦੇ ਭ੍ਰਿਸ਼ਟਾਚਾਰ ਨੂੰ ਵੇਖਦਿਆਂ ਉਨ੍ਹਾਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਅਕਾਲੀ ਦਲ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦੇ ਸਮਰੱਥ ਹੈ ਅਤੇ ਭਾਈਚਾਰਕ ਸਾਂਝ ਦਾ ਮੁੱਦਈ ਹੈ ।

ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਅਕਾਲੀ ਦਲ ਵੱਲੋਂ ਮਿਹਨਤੀ ਵਰਕਰਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਚੋਣਾਂ ਦੇ ਬਾਅਦ ਸੂਬੇ ਵਿੱਚੋਂ ਕਾਂਗਰਸ ਦੀ ਹੋਂਦ ਉੱਕਾ ਹੀ ਖ਼ਤਮ ਹੋ ਜਾਵੇਗੀ ਅਤੇ ਆਮ ਆਦਮੀ ਪਾਰਟੀ ਨੂੰ ਵੀ ਮੂੰਹ ਦੀ ਖਾਣੀ ਪਵੇਗੀ ।

Exit mobile version