ਗੁਰਦਾਸਪੁਰ, 7 ਫਰਵਰੀ (ਮੰਨਣ ਸੈਣੀ)।ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਰੁਲੀਆ ਰਾਮ ਕਲੋਨੀ ਵਾਰਡ ਨੰ: 29, ਦੁਰਗਾ ਕਲੋਨੀ ਵਾਰਡ ਨੰ: 24 ਅਤੇ ਵਾਰਡ ਨੰ: 18 ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਪਾਹੜਾ ਵੱਲੋਂ ਕਰਵਾਏ ਗਏ ਵਿਕਾਸ ਕਾਰਜ਼ਾ ਕਾਰਣ ਉਨਹਾਂ ਨੂੰ ਲੋਕਾਂ ਦਾ ਸਾਥ ਮਿਲ ਰਿਹਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਜਿੰਨੇ ਵਿਕਾਸ ਕਾਰਜ ਹਲਕਾ ਪੱਧਰ ‘ਤੇ ਕਰਵਾਏ ਗਏ ਹਨ, ਓਨੇ ਵਿਕਾਸ ਕਾਰਜ ਪਿਛਲੀ ਸਰਕਾਰ ਵੀ ਨਹੀਂ ਕਰਵਾ ਸਕੀ | ਜਿਸ ਦੀ ਤਸਵੀਰ ਸ਼ਹਿਰ ਦੇ ਮੁਹੱਲਿਆਂ ਜਾਂ ਪਿੰਡਾਂ ਵਿੱਚ ਜਾ ਕੇ ਦੇਖੀ ਜਾ ਸਕਦੀ ਹੈ। ਇਹੀ ਕਾਰਨ ਹੈ ਕਿ ਲੋਕ ਉਸ ਨੂੰ ਵੱਡਾ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਬਿਨਾਂ ਕਿਸੇ ਭੇਦਭਾਵ ਤੋਂ ਸੁਣੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਰੇਕ ਭਾਈਚਾਰੇ ਦੇ ਲੋਕ ਇਸ ਵਾਰ ਫਿਰ ਉਨ੍ਹਾਂ ਦੀ ਜਿੱਤ ‘ਤੇ ਮੋਹਰ ਲਗਾਉਣਗੇ। ਉਹ ਹਲਕੇ ਦੇ ਲੋਕਾਂ ਨੂੰ ਆਪਣੇ ਪਰਿਵਾਰ ਦਾ ਮੈਂਬਰ ਸਮਝਦੇਂ ਹਨ।