ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਸੁਖਬੀਰ ਸਿੰਘ ਬਾਦਲ 10 ਫਰਵਰੀ ਨੂੰ ਗੁਰਦਾਸਪੁਰ ਵਿੱਚ ਹੋਣਗੇ ਰੈਲੀ ਨੂੰ ਮੁਖ਼ਾਤਬ -ਬੱਬੇਹਾਲੀ

ਸੁਖਬੀਰ ਸਿੰਘ ਬਾਦਲ 10 ਫਰਵਰੀ ਨੂੰ ਗੁਰਦਾਸਪੁਰ ਵਿੱਚ ਹੋਣਗੇ ਰੈਲੀ ਨੂੰ ਮੁਖ਼ਾਤਬ -ਬੱਬੇਹਾਲੀ
  • PublishedFebruary 8, 2022

ਗੁਰਦਾਸਪੁਰ, 8 ਫਰਵਰੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 10 ਫਰਵਰੀ ਦਿਨ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ।
ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਹੱਕ ਵਿੱਚ ਸ਼ਹਿਰ ਦੇ ਹਨੂਮਾਨ ਚੌਕ ਵਿੱਚ ਸਵੇਰੇ 9 ਵਜੇ ਹੋਣ ਵਾਲੀ ਇਸ ਰੈਲੀ ਵਿੱਚ ਹਲਕੇ ਤੋਂ ਵੱਡੀ ਗਿਣਤੀ ਵਿੱਚ ਅਕਾਲੀ-ਬਸਪਾ ਵਰਕਰ ਅਤੇ ਸਮਰਥਕ ਸ਼ਾਮਲ ਹੋਣਗੇ । ਸਰਦਾਰ ਬੱਬੇਹਾਲੀ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਆਮਦ ਅਕਾਲੀ-ਬਸਪਾ ਗੱਠਜੋੜ ਵਿੱਚ ਹੋਰ ਜੋਸ਼ ਭਰ ਦੇਵੇਗੀ । ਰੈਲੀ ਦੌਰਾਨ ਬਾਦਲ ਸੂਬੇ ਦੀ ਬਿਹਤਰੀ ਲਈ ਅਕਾਲੀ ਦਲ ਵੱਲੋਂ ਉਲੀਕੀਆਂ ਯੋਜਨਾਵਾਂ ਵੀ ਹਲਕਾ ਵਾਸੀਆਂ ਨਾਲ ਸਾਂਝੀਆਂ ਕਰਨਗੇ । ਉਨ੍ਹਾਂ ਸਮੂਹ ਅਕਾਲੀ-ਬਸਪਾ ਵਰਕਰਾਂ ਨੂੰ ਸਮੇਂ ਸਿਰ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ।

Written By
The Punjab Wire