ਕਾਂਗਰਸ ਨੂੰ ਝੱਟਕਾ, ਸੰਸਦ ਜਸਬੀਰ ਸਿੰਘ ਡਿੰਪਾ ਦੇ ਭਰਾ ਹੋਏ ਅਕਾਲੀ ਦਲ ਵਿੱਚ ਸ਼ਾਮਿਲ

ਅੰਮ੍ਰਿਤਸਰ, 9 ਫਰਵਰੀ। ਕਾਂਗਰਸ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਾ ਹੈ, ਨਾਰਾਜ਼ ਚੱਲ ਰਹੇ ਕਾਂਗਰਸ ਦੇ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਸ: ਜਸਬੀਰ ਸਿੰਘ ਡਿੰਪਾ ਦੇ ਭਰਾ ਗੁਰਪਿੰਦਰ ਸਿੰਘ ਰਾਜਨ ਗਿੱਲ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਰਾਜਨ ਗਿੱਲ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ’ਤੇ ਵੱਡੇ ਦੋਸ਼ ਲਾਉਂਦੇ ਕਿਹਾ ਕਿ ਦੋਹਾਂ ਨੇ ਕਾਂਗਰਸ ਟਿਕਟਾਂ ਵੇਚੀਆਂ ਹਨ।

ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇਕ ਪੱਤਰਕਾਰ ਸੰਮੇਲਨ ਦੌਰਾਨ ਅਕਾਲੀ ਦਲ ਦਾ ਪੱਲਾ ਫ਼ੜਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਰਾਜਨ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ ਜਿਨ੍ਹਾਂ ਵਿੱਚ ਕਈ ਚੇਅਰਮੈਨ, ਵਾਈਸ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਪੰਚ ਅਤੇ ਸਰਪੰਚ ਆਦਿ ਸ਼ਾਮਲ ਹਨ।

Exit mobile version