ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

Dc Mohammad Ishfaq

ਗੁਰਦਾਸਪੁਰ, 9 ਫਰਵਰੀ ( ਮੰਨਣ ਸੈਣੀ )। ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਜਨਾਬ ਮੁਹੰਮਦ ਇਸ਼ਫਾਕ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ ।

Exit mobile version