ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

ਚੰਡੀਗੜ, 13 ਫਰਵਰੀ: ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266  ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕ੍ਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।    

Exit mobile version