ਸਕੂਲ, ਕਾਲਜ ( ਸਮੇਤ ਮੈਡੀਕਲ ਅਤੇ ਨਰਸਿੰਗ ਕਾਲਜ), ਪੋਲੀਟੈਕਨਿਕਸ, ਆਈ.ਟੀ.ਆਈਜ਼, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਟਰੇੇਨਿੰਗ ਸੰਸਥਾਵਾਂ (ਭਾਵੇਂ ਸਰਕਾਰੀ ਤੇ ਪ੍ਰਾਈਵੇਟ) ਖੁੱਲਣਗੀਆਂ
ਗੁਰਦਾਸਪੁਰ, 15 ਫਰਵਰੀ ( ਮੰਨਣ ਸੈਣੀ)। ਜ਼ਿਲਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿ੍ਰੰਸੀਪਲ ਸੈਕਰਟਰੀ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ 15 ਫਰਵਰੀ ਨੂੰ ਜਾਰੀ ਕੋਵਿਡ –19 ਰੋਕਾਂ ਤਹਿਤ 16 ਫਰਵਰੀ ਤੋਂ 25 ਫਰਵਰੀ 2022 ਤਕ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜ਼ਿਲਾ ਮੈਜਿਸਟਰੇਟ ਵਲੋਂ ਅੰਡਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਜਿਲੇ ਅੰਦਰ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 13-02-2022 ਨੂੰ ਹੁਕਮ ਜਾਰੀ ਕੀਤੇ ਗਏ ਸਨ।
ਇਸ ਲਈ ਹੁਣ ਜ਼ਿਲਾ ਮੈਜਿਸਟੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਕੋਵਿਡ-19 ਬਿਮਾਰੀ ਨੂੰ ਰੋਕਣ ਨੂੰ ਮੁੱਖ ਰੱਖਦਿਆਂ, ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਥਾਂ ’ਤੇ ਜ਼ਿਲ੍ਹੇ ਦੀ ਹਦੂਦ ਅੰਦਰ 25 ਫਰਵਰੀ 2022 ਤਕ ਕੋਵਿਡ-19 ਰੋਕਾਂ ਲਗਾਉਣ ਲਈ ਹੇਠ ਲਿਖੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
1. ਸ਼ੋਸਲ ਡਿਸਟੈਸਿੰਗ ਅਤੇ ਮਾਸਕ ਪਾਉਣਾ :
1.ਪਬਲਿਕ ਸਥਾਨਾਂ, ਕੰਮ ਕਰਨ ਵਾਲੀਆਂ ਜਗ੍ਹਾ ’ਤੇ ਸਾਰੇ ਵਿਅਕਤੀਆਂ ਨੂੰ ਮਾਸਕ ਪਾ ਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਨੂੰ ਪੂਰੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
2. ਸ਼ੋਸਲ ਡਿਸਟੈਸਿੰਗ ਤਹਿਤ ਕਿਸੇ ਵੀ ਗਤੀਵਿਧੀ ਲਈ ਘੱਟੋ ਘੱਟ 6 ਫੁੱਟ ਦੀ ਦੂਰੀ (ਦੋ ਗਜ਼ ਦੀ ਦੂਰੀ) ਲਾਜ਼ਮੀ ਹੋਵੇਗੀ।
2. ਇਕੱਠ (Gatherings) :
ਜਗ੍ਹਾ ਦੀ ਸਮਰੱਥਾ ਨਾਲ ਵੱਧ ਤੋਂ ਵੱਧ 50 ਫੀਸਦੀ ਤਕ ਇਕੱਠ ਕੀਤਾ ਜਾ ਸਕੇਗਾ। ਇਕੱਠ ਦੌਰਾਨ ਕੋਵਿਡ-19 ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਲਾਜਮੀ ਕੀਤਾ ਜਾਵੇ।
3 ਵਿੱਦਿਆਕ ਸੰਸਥਾਵਾਂ :
ਯੂਨਵਰਸਿਟੀਜ਼, ਕਾਲਜਿਜ਼ ( ਸਮੇਤ ਮੈਡੀਕਲ ਅਤੇ ਨਰਸਿੰਗ ਕਾਲਜ), ਸਕੂਲ, ਪੋਲੀਟੈਕਨਿਕਸ, ਆਈ.ਟੀ.ਆਈਜ਼, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਟਰੇੇਨਿੰਗ ਸੰਸਥਾਵਾਂ (ਭਾਵੇਂ ਸਰਕਾਰੀ ਤੇ ਪ੍ਰਾਈਵੇਟ) ਖੁੱਲਣਗੇ। ਭਾਵ ਫਿਜ਼ੀਕਲ ਕਲਾਸਾਂ ਦੀ ਆਗਿਆ ਹੈ ਪਰ ਇਸ ਦੌਰਾਨ ਦੌਰਾਨ ਸ਼ੋਸਲ ਡਿਸਟੈਸਿੰਗ, ਰੈਗੂਲਰ ਸ਼ੈਨੀਟਾਇਜੇਸ਼ਨ ਅਤੇ ਕੋਵਿਡ-19 ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕੀਤੀ ਜਾਵੇਗੀ । ਸਬੰਧਤ ਸੰਸਥਾਵਾਂ, ਫਿਜ਼ੀਕਲ ਕਲਾਸਾਂ ਅਟੈਂਡ ਕਰਨ ਵਾਲੇ 15 ਸਾਲ ਤੋਂ ਵੱਧ ਉਮਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਉਣ ਲਈ ਐਡਵਾਈਜ਼ ਕਰਨਗੀਆਂ। ਵਿਦਿਆਰਥੀਆਂ ਨੂੰ ਆਨਲਾਈਨ ਕਲਾਸਿਜ਼ ਦੀ ਆਪਸ਼ਨ ਵੀ ਹੋਵੇਗੀ।
4. ਮਨਾਹੀ/ਗਤਵਿਧੀਆਂ ’ਤੇ ਰੋਕਾਂ (Prohibited/ Restricted activities) :
1. ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲਜ਼, ਰੈਸਟੋਰੇਂਟ, ਮਸਾਜ ਕੇਂਦਰ, ਜਿੰਮ, ਸਪੋਰਟਸ ਕੰਪਲੈਕਸ , ਮਿਊਜੀਅਮ, ਜੂ ਆਦਿ 75 ਫੀਸਦ ਕਪੈਸਟੀ ਨਾਲ ਖੁੱਲ ਸਕਣਗੇ ਅਤੇ ਸਟਾਫ ਨੂੰ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
2. ਏ.ਸੀ ਬੱਸਾਂ 50 ਫੀਸਦ ਦੀ ਕਪੈਸਟੀ ਨਾਲ ਚੱਲ ਸਕਦੀਆਂ ਹਨ।
5. ਨੋ ਮਾਸਕ ਨੋ ਸਰਵਿਸ ਨਿਯਮ (Principle of No Mask-No Service) :
1. ਸਰਕਾਰੀ ਜਾਂ ਪ੍ਰਾਈਵੇਟ ਦਫਤਰਾਂ ਵਿਚ ਜਿਸ ਵਿਅਕਤੀ ਨੇ ਮਾਸਕ ਸਹੀ ਢੰਗ ਨਾਲ (ਨੱਕ ਤੱਕ ਮੂੰਹ ਢੱਕ ਕੇ) ਨਹੀਂ ਪਹਿਨਿਆ ਹੋਵੇਗਾ, ਉਸਨੂੰ ਸਰਵਿਸ ਨਹੀਂ ਦਿੱਤੀ ਜਾਵੇਗੀ , ਦਾ ਨਿਯਮ ਲਾਗੂ ਹੋਵੇਗਾ।
6. ਪੰਜਾਬ ਵਿਚ ਉਨਾਂ ਯਾਤਰੀਆਂ ਨੂੰ ਹੀ ਆਉਣ ਦੀ ਆਗਿਆ ਹੋਵੇਗੀ, ਜਿਨਾਂ ਨੇ ਪੂਰੀ ਤਰਾਂ ਟੀਕਾਕਰਨ ਕਰਵਾਇਆ ਹੋਵੇਗਾ ਅਤੇ 72 ਘੰਟਿਆਂ ਦੀ ਆਰ.ਟੀ-ਪੀ.ਸੀ.ਆਰ ਰਿਪੋਰਟ ਨੈਗਟਿਵ ਹੋਣੀ ਚਾਹੀਦੀ ਹੈ। ਜੇਕਰ ਯਾਤਰੀ ਕੋਲ ਇਨਾਂ ਵਿਚੋਂ ਕੋਈ ਵੀ ਨਹੀਂ ਹੈ, ਤਾਂ R1“ ਟੈਸਟ ਕਰਨਾ ਲਾਜ਼ਮੀ ਹੋਵੇਗਾ ਪੂਰੀ ਤਰਾਂ ਟੀਕਾਕਰਨ ਜਾਂ ਕੋਵਿਡ ਠੀਕ ਹੋਣ ਜਾਂ ਪਿਛਲੇ 72 ਘੰਟਿਆਂ ਦੀਆਂ ਆਰ.ਟੀ-ਪੀ.ਸੀ.ਆਰ ਨੈਗਟਿਵ ਰਿਪੋਰਟਾਂ ਦੇ ਨਾਲ।
7. ਅੰਗਹੀਣ ਵਿਅਕਤੀ ਜਾਂ ਗਰਭਵਤੀ ਔਰਤਾਂ, ਕਰਮਚਾਰੀ ਦਫਤਰ ਆਉਣ ਤੋਂ ਛੋਟ ਹੋਵੇਗੀ ਪਰ ਘਰ ਤੋਂ ਕੰਮ ਕਰ ਸਕਦੇ ਹਨ
Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 16 ਫਰਵਰੀ 2022 ਤੋਂ 25 ਫਰਵਰੀ 2022 ਤਕ ਲਾਗੂ ਰਹੇਗਾ।