ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਾਬੰਦੀਆ ਦੇ ਹੁਕਮ ਲਾਗੂ

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਾਬੰਦੀਆ ਦੇ ਹੁਕਮ ਲਾਗੂ
  • PublishedFebruary 19, 2022

ਹਲਕੇ ਤੋ ਬਾਹਰੋ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਤੇ ਪਾਰਟੀ ਵਰਕਰਾਂ ਨੂੰ ਵਾਪਸ ਜਾਣ ਦੇ ਹੁਕਮ ਜਾਰੀ

ਗੁਰਦਾਸਪੁਰ ਦੀ ਹਦੂਦ ਅੰਦਰ 18 ਫਰਵਰੀ ਤੋ 14 ਮਾਰਚ 2022 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਪਾਬੰਦੀ

20 ਫਰਵਰੀ 2022 ਨੂੰ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵਿਅਕਤੀ ਵੱਲੋ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ, ਸੋਰ ਮਚਾਉਣ ਜਾਂ ਹੁੱਲੜਬਾਜ਼ੀ ਕਰਨ ਅਤੇ ਪੋਲਿੰਗ ਸਟੇਸ਼ਨ ਦੇ 200 ਮੀਟਰ ਘੇਰੇ ਦੇ ਅੰਦਰ ਕੋਈ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ  ਬੂਥ/ ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਫਰਵਰੀ ( ਮੰਨਣ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ Criminal  Procedure  Code 1973 ( CrPC )   ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਇਸ ਹੁਕਮ ਰਾਹੀ ਹਲਕੇ ਤੋ ਬਾਹਰੋ ਆਏ , ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ 18 ਫਰਵਰੀ 2022 ਨੂੰ ਸ਼ਾਮ 6-00 ਵਜੇ ਤੋ ਪਹਿਲਾਂ-ਪਹਿਲਾਂ ਵਾਪਿਸ ਚਲੇ ਜਾਣ । ਜੇਕਰ ਕੋਈ ਵੀ ਵਿਅਕਤੀ ਇਹਨਾ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ 3riminal Procedure  3ode 1973 ( 3rP3 ) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

                    ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਜੋ ਕਿ ਮਿਤੀ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ । ਇਹਨਾਂ ਚੋਣਾ ਸਬੰਧੀ ਪ੍ਰਚਾਰ ਮਿਤੀ 18 ਫਰਵਰੀ 2022 ਨੂੰ ਸ਼ਾਮ ਨੂੰ 6-00 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 ( 8.2.1)  ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀ ਕੀਤਾ ਜਾ ਸਕਦਾ ਅਤੇ ਹਲਕੇ ਤੋ ਬਾਹਰੋ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ  ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀ ਹੋਣੀ ਚਾਹੀਦੀ । ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋ ਬਾਅਦ ਵੀ ਉਹਨਾ ਦੀ ਲਗਾਤਾਰ ਮੋਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ। ਇਹ ਹੁਕਮ ਮਿਤੀ 10 ਮਾਰਚ 2022 ਤਕ ਲਾਗੂ ਰਹੇਗਾ ।

                     ਇਸੇ ਤਰ੍ਹਾ ਇੱਕ ਹੁਕਮ ਹੋਰ ਜਾਰੀ ਕਰਦਿਆ ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਾਰਰ ਰੱਖਣ ਲਈ ਜਨਾਬਮਮੁਹੰਮਦ ਇਸ਼ਫਾਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਫੋਜਦਾਰੀ ਜਾਬਤਾ ਸੰਘਤਾ 1973  ਦੀ ਧਾਰਾ 144 ਅਧੀਨ ਪ੍ਰਾਪਤ ਹੋਏ  ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਮਿਤੀ 18 ਫਰਵਰੀ 2022 ਤੋ 14 ਮਾਰਚ 2022 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ /ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ ।

                   ਹੁਕਮਾਂ ਵਿੱਚ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ 2022 ਦੇ ਮੱਦੇ ਨਜ਼ਰ ਹਰ ਤਰ੍ਹਾਂ ਦੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆਂ ਨੂੰ ਚਲਾਉਣ /ਉਡਾਉਣ ਤੇ ਪਾਬੰਦੀ ਲਗਾਉਣੀ ਵੀ ਜਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ।

ਇਸ ਤਰਾਂ ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟੇਰਟ ਗੁਰਦਾਸਪੁਰ ਵਲੋਂ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋ ਘੋਸ਼ਿਤ ਕੀਤੇ ਪ੍ਰੋਗਰਾਮ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਪੋÇਲੰਗ ਮਿਤੀ 20 ਫਰਵਰੀ 2022 ਨੂੰ ਹੋ ਰਹੀ ਹੈ । ਸਟੈਡਡ ਉਪਰੇਟਿੰਗ ਪ੍ਰੇਸੀਜਰ  ( ਐਸ .ਓ. ਪੀ. ) ਅਨੁਸਾਰ ਪੋÇਲੰਗ ਵਾਲੇ ਦਿਨ ਪੋÇਲੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਦੀ ਮਨਾਹੀ ਹੈ।  100 ਮੀਟਰ ਦੇ ਘੇਰੇ ਸ਼ੋਰ ਸਰਾਬਾ ਮਚਾਉਣਾ ਜਾਂ ਹੁੱਲੜਬਾਜ਼ੀ ਕਰਨ ਦੀ ਵੀ ਸਖ਼ਤ ਮਨਾਹੀ ਹੈ ।

                               ਉਕਤ ਤੋ ਇਲਾਵਾ ਪੋÇਲੰਗ ਸਟੇਸ਼ਨ ਦੇ 200 ਮੀਟਰ ਘੇਰੇ ਦੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋÇਲੰਗ/ਟੈਐਟ ਲਗਾਉਣ ਸਬੰਧੀ ਵੀ ਮਨਾਹੀ ਹੈ । ਇਸ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋ ਜਾਰੀ ਹੁਕਮਾਂ ਦੀ ਪਾਲਣਾ ਵਿੱਚ ਚੋਣਾਂ ਦੇ ਕੰਮ ਨੂੰ ਨਿਰਵਿਘਨ ਨੇਪਰੇ ਚਾੜਨ ਅਤੇ ਚੋਣਾਂ ਦੋਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ  ਲੋੜੀਦੇ ਉਪਰਾਲੇ ਕੀਤੇ ਜਾਰੀ ਜਰੂਰੀ ਹਨ ।

                              ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੋਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਜਨਾਬ ਮੁਹੰਮਦ ਇਸ਼ਫਾਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 20 ਫਰਵਰੀ 2022 ਨੂੰ ਪੋÇਲੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵਿਅਕਤੀ ਵੱਲੋ ਪ੍ਰਚਾਰ ਨਾਲ ਸਬੰਧਤ ਪੋਸਟਰ / ਬੈਨਰ ਲਗਾਉਣ, ਸੋਰ ਮਚਾਉਣ ਜਾਂ ਹੁੱਲੜਬਾਜ਼ੀ ਕਰਨ ਅਤੇ ਪੋਲਿੰਗ ਸਟੇਸ਼ਨ ਦੇ 200 ਮੀਟਰ ਘੇਰੇ ਦੇ ਅੰਦਰ ਕੋਈ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟਂੈਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

                                    ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪÇੁਲਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ , ਪੋÇਲੰਗ ਸਟਾਫ, ਬੀ. ਐਲ.ਓ,  ਸੈਕਟਰ ਅਫਸਰ ਅਤੇ ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀ ਹੋਵੇਗਾ ।

Written By
The Punjab Wire