ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਵਦਾਰ ਆ ਕੇ ਦੇਖ ਰਹੇ ਨੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼

ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਵਦਾਰ ਆ ਕੇ ਦੇਖ ਰਹੇ ਨੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼
  • PublishedFebruary 23, 2022

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ

ਗੁਰਦਾਸਪੁਰ, 23 ਫਰਵਰੀ ( ਮੰਨਣ ਸੈਣੀ )। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰਲ ਰੂਮ ਜਿਥੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼ (ਵਿਯੂ) 24 ਘੰਟੇ ਚੱਲ ਰਹੀ ਹੈ, ਉਸਨੂੰ ਦੇਖਣ ਲਈ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਗਿੱਲ ਪੁਹੰਚੇ।

ਉਨਾਂ ਕੰਟਰੋਲ ਰੂਮ ਵਿਖੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼ ਵੇਖਣ ਉਪੰਰਤ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧ ਕਾਬਲੇਤਾਰੀਫ ਹਨ ਅਤੇ ਚੋਣ ਉਮੀਦਵਾਰਾਂ ਨੂੰ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਹੂਲਤ ਪ੍ਰਦਾਨ ਕੀਤੀ ਗਈ ਹੈ, ਜਿਸ ਨਾਲ ਉਮੀਦਵਾਰਾਂ/ਨੁਮਾਇੰਦਿਆਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨਾਂ ਅੱਗੇ ਕਿਹਾ ਕਿ ਜਿਸ ਤਰਾਂ ਪ੍ਰਸ਼ਾਸਨ ਵਲੋਂ ਜ਼ਿਲੇ ਅੰਦਰ ਵੋਟ ਪ੍ਰਕਿਰਿਆ ਅਮਨ-ਸਾਂਤੀ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ, ਉਨਾਂ ਨੂੰ ਪੂਰੀ ਆਸ ਹੈ ਕਿ ਓਸੇ ਤਰਾਂ ਵੋਟਾਂ ਦੀ ਗਿਣਤੀ ਦਾ ਕੰਮ ਵੀ ਅਮਨ-ਸਾਂਤੀ ਪੂਰਵਕ ਨੇਪਰੇ ਚੜ੍ਹੇਗਾ। ਉਨਾਂ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਲੋਕਤੰਤਰ ਪ੍ਰਣਾਲੀ ਦਾ ਹਿੱਸਾ ਹਾਂ ਅਤੇ ਸਾਨੂੰ ਸੰਵਿਧਾਨ ਤਹਿਤ ਵੱਖ-ਵੱਖ ਅਧਿਕਾਰ ਪ੍ਰਦਾਨ ਕੀਤੇ ਗਏ ਹਨ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਅੰਦਰ ਸਮੁੱਚੀ ਚੋਣ ਪ੍ਰਕਿਰਿਆ ਨਿਰਪੱਖ ਅਤੇ ਅਮਨ-ਸ਼ਾਂਤੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਵਚਨਬੱਧ ਹੈ ਅਤੇ ਜਿਸ ਤਰਾਂ ਵੋਟਾਂ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋਇਆ ਹੈ, ਓਸੇ ਤਰਾਂ ਵੋਟਾਂ ਦੀ ਗਿਣਤੀ ਦਾ ਕੰਮ ਵੀ ਅਮਨ-ਅਮਾਨ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹੂਲਤ ਲਈ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਸਥਾਪਤ ਕੰਟਰੋਲ ਰੂਮ ਤੋਂ ਇਲਾਵਾ, ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸੁਪਰ ਵਿਖੇ ਵੀ ਕਮਰਾ ਨੰਬਰ 323, ਬਲਾਕ ਬੀ ਵਿਖੇ ਵੀ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਥੇ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਦੇ ਕੰਟਰੋਲ ਰੂਮ ਦਾ ਵਿਯੂ ਦਿੱਤਾ ਗਿਆ ਹੈ, ਜੋ 24 ਘੰਟੇ ਚੱਲ ਰਿਹਾ ਹੈ। ਉਨਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਅਮਨ-ਸ਼ਾਂਤੀ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

Written By
The Punjab Wire