ਆਰਥਿਕਤਾ ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਵਿਦੇਸ਼

IMPORTANT?:- ਡੀਸੀ ਗੁਰਦਾਸਪੁਰ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

IMPORTANT?:- ਡੀਸੀ ਗੁਰਦਾਸਪੁਰ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
  • PublishedFebruary 25, 2022

ਹੈਲਪਲਾਈਨ ਨੰਬਰ 97800-13977 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਗੁਰਦਾਸਪੁਰ, 25 ਫਰਵਰੀ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੈਲਪਲਾਈਨ ਨੰਬਰ 97800-13977 ਜਾਰੀ ਕੀਤਾ ਗਿਆ ਹੈ, ਕਿਉਂਕਿ ਉਥੇ ਫਸੇ ਜ਼ਿਲੇ ਦੇ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਮੁਹੱਈਆ ਕੀਤੀ ਜਾ ਸਕੇ।

ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਹ ਸੂਚਨਾ ਵਿਚ ਯੂਕਰੇਨ ਗਏ ਵਿਅਕਤੀ/ਵਿਦਿਆਰਥੀ ਦਾ ਨਾਂਅ, ਪਿਤਾ ਦਾ ਨਾਂਅ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕੇਰਨ ਵਿਚ ਉਨਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Written By
The Punjab Wire