ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

?PSEB ਵਲੋਂ 5ਵੀਂ, 8ਵੀਂ, 10 ਵੀਂ ਤੇ 12 ਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਦੀਆਂ ਤਰੀਕਾਂ ਦਾ ਹੋਇਆ ਐਲਾਨ

?PSEB ਵਲੋਂ 5ਵੀਂ, 8ਵੀਂ, 10 ਵੀਂ ਤੇ 12 ਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਦੀਆਂ ਤਰੀਕਾਂ ਦਾ ਹੋਇਆ ਐਲਾਨ
  • PublishedFebruary 25, 2022

ਮੋਹਾਲੀ, 25 ਫਰਵਰੀ 2022 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ ਪੰਜਵੀ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਗਿਆ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤੱਕ, ਅੱਠਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ, ਦਸਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤੱਕ ਕਰਵਾਈਆਂ ਜਾਣਗੀਆਂ। ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਿਖ਼ਤੀ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆ।

Written By
The Punjab Wire