ਕੋਵਿਡ-19 ਸੰਬੰਧੀ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ

3D illustration

ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕੋਵਿਡ ਪਾਬੰਦੀਆਂ 25 ਮਾਰਚ ਤਕ ਵਧਾ ਦਿੱਤੀਆਂ ਹਨ ਤੇ ਨਾਲ ਹੀ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਵਿਅਕਤੀਆਂ ਲਈ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਆਦਿ ਸ਼ਾਮਲ ਹਨ, ‘ਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਇਸ ਦੀ ਸਖਤੀ ਨਾਲ ਪਾਲਣਾ ਤੇ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਜ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ, ਰੈਗੂਲਰ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ। 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ ‘ਚ ਸ਼ਾਮਲ ਹੋਣ ਲਈ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ‘ਚ ਸ਼ਾਮਲ ਹੋਣ ਦੀ ਆਪਸ਼ਨ ਹੋਵੇਗੀ।

Exit mobile version