ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ, 27 ਫਰਵਰੀ । ਕਸਬਾ ਸ੍ਰੀਹਰਗੋਬਿੰਦਪੁਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ 22 ਸਾਲਾ ਸੇਵਾਦਾਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ’ਤੇ ਨੌਜਵਾਨ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਧਰਮਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਉਮਰ 22 ਸਾਲ ਸੀ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਸੇਵਾਦਾਰ ਵਜੋਂ ਕੰਮ ਕਰਦਾ ਸੀ। ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਸ ਤੋਂ ਜ਼ਿਆਦਾ ਕੰਮ ਕੀਤਾ ਜਾ ਰਿਹਾ ਸੀ। ਜਿਸ ਕਰਕੇ ਧਰਮਜੀਤ ਸਿੰਘ ਨੇ ਪਰੇਸ਼ਾਨ ਹੋ ਕੇ ਨੌਕਰੀ ਛੱਡ ਦਿੱਤੀ। ਪਰ 22 ਫਰਵਰੀ ਨੂੰ ਉਸ ਨੇ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੁੱਤਰ ਦੀ ਮੌਤ ਲਈ ਗੁਰਦੁਆਰਾ ਸਾਹਿਬ ਦਾ ਮੈਨੇਜਰ ਜ਼ਿੰਮੇਵਾਰ ਹੈ ਅਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Exit mobile version