Indian Student Died in Ukraine: ਯੂਕਰੇਨ ਵਿੱਚ ਰੂਸ ਦੇ ਹਮਲੇ ਦਰਮਿਆਨ ਇੱਕ ਹੋਰ ਭਾਰਤੀ ਦੀ ਮੌਤ ਹੋਣ ਦੀ ਖਬਰ ਹੈ। ਪੰਜਾਬ ਦੇ ਬਰਨਾਲਾ ਜਿਲੇ ਦਾ ਚੰਦਨ ਜਿੰਦਲ ਨਾਂ ਦੇ 22 ਸਾਲਾ ਵਿਦਿਆਰਥੀ ਦੀ ਬੁੱਧਵਾਰ ਨੂੰ ਮੌਤ ਹੋ ਗਈ। ਹਾਲਾਂਕਿ ਚੰਦਨ ਦੀ ਮੌਤ ਹਮਲੇ ‘ਚ ਨਹੀਂ ਸਗੋਂ ਬੀਮਾਰੀ ਕਾਰਨ ਹੋਈ ਹੈ। ਉਸ ਨੂੰ ਯੂਕਰੇਨ ਦੀ ਵਿਨਿਤਸਾ ਮੈਡੀਕਲ ਯੂਨੀਵਰਸਿਟੀ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬ੍ਰੇਨ ਸਟ੍ਰੋਕ ਕਾਰਨ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਇਲਾਜ ਦੌਰਾਨ ਚੰਦਨ ਦੀ ਬੁੱਧਵਾਰ ਨੂੰ ਮੌਤ ਹੋ ਗਈ। ਯੂਕਰੇਨ ਵਿੱਚ ਇਹ ਲਗਾਤਾਰ ਦੂਜੀ ਭਾਰਤੀ ਮੌਤ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਰਨਾਟਕ ਦੇ ਰਹਿਣ ਵਾਲੇ ਨਵੀਨ ਦੀ ਖਾਰਕਿਵ ‘ਚ ਗੋਲੀਬਾਰੀ ਦੌਰਾਨ ਮੌਤ ਹੋ ਗਈ ਸੀ।
Recent Posts
- ਇਹ ਤਾਂ ਹਾਲੇ ਸ਼ੁਰੂਆਤ ਹੈ, ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ
- ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ
- ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ
- ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ
- ਬਾਜਵਾ ਨੇ ਪੰਜਾਬ ਪੁਲਿਸ ਦੇ ਪੁਨਰਗਠਨ ਦੀ ਮੰਗ ਕੀਤੀ