ਹੋਰ ਗੁਰਦਾਸਪੁਰ ਪੰਜਾਬ

ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਸਬੰਧੀ 4 ਮਾਰਚ ਨੂੰ ਲੋਕਲ ਛੁੱਟੀ ਘੋਸ਼ਿਤ

ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਸਬੰਧੀ 4 ਮਾਰਚ ਨੂੰ ਲੋਕਲ ਛੁੱਟੀ ਘੋਸ਼ਿਤ
  • PublishedMarch 3, 2022

ਗੁਰਦਾਸਪੁਰ, 3 ਮਾਰਚ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਜ਼ਿਲਾ ਗੁਰਦਾਸਪੁਰ ਦੇ ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਦੂਰੋਂ-ਦੂਰਂੋ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ।

ਇਸ ਸਬੰਧੀ ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਮਿਤੀ 4-3-2022 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Written By
The Punjab Wire