Close

Recent Posts

ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਬਿਕਰਮ ਮਜੀਠੀਆਂ ਦੀ ਨਿਆਇਕ ਹਿਰਾਸਤ ਚ 22 ਮਾਰਚ ਤੱਕ ਵਾਧਾ

ਬਿਕਰਮ ਮਜੀਠੀਆਂ ਦੀ ਨਿਆਇਕ ਹਿਰਾਸਤ ਚ 22 ਮਾਰਚ ਤੱਕ ਵਾਧਾ
  • PublishedMarch 8, 2022

ਮੋਹਾਲੀ, 8 ਮਾਰਚ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਨਸ਼ਿਆਂ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 22 ਮਾਰਚ ਤੱਕ ਵਾਧਾ ਕਰ ਦਿੱਤਾ ਹੈ। ਅਦਾਲਤ ਨੇ ਅਗਲੀ ਸੁਣਵਾਈ 22 ਮਾਰਚ ਨੂੰ ਤੈਅ ਕੀਤੀ ਹੈ ਉਦੋਂ ਤੱਕ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ’ਚ ਹੀ ਰਹਿਣਾ ਪਵੇਗਾ। ਅੱਜ ਨਸ਼ਾ ਕੇਸ ‘ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ ‘ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ ‘ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਐਗਜ਼ਿਟ ਪੋਲ ‘ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ, ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ।

Written By
The Punjab Wire