ਜਿਲ੍ਹਾ ਮੈਜਿਸਟਰੇਟ ਵੱਲੋ ਅਧਿਕਾਰਤ ਅਸਲਾ ਡੀਲਰਾਂ ਤੇ ਪੁਲਿਸ ਸਟੇਸ਼ਨਾਂ ਨੂੰ ਜਮ੍ਹਾਂ ਹੋਏ ਲਾਇਸੰਸੀ ਹਥਿਆਰ ਰੀਲੀਜ ਕਰਨ ਦੇ ਹੁਕਮ
ਗੁਰਦਾਸਪੁਰ 14 ਮਾਰਚ (ਮੰਨਣ ਸੈਣੀ )। ਜਨਾਬ ਮੁਹੰਮਦ ਇਸਫਾਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਜਾਬਤਾ ਫੋਜ਼ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਨੂੰ ਜਮ੍ਹਾਂ ਹੋਏ ਲਾਇਸੰਸੀ ਹਥਿਆਰ ਰਲੀਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇ ਨਜਰ ਸਮੂਹ ਲਾਇਸੰਸ ਸੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਨੇਸ਼ਨ ਵਿੱਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ । ਹੁਣ ਵਿਧਾਨ ਸਭਾ ਚੋਣਾਂ -2022 ਦੀ ਪ੍ਰਕਿਰਿਆ ਖਤਮ ਹੋ ਚੁੱਕੀ ਹੈ । ਜਿਸ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਨੂੰ ਜਮ੍ਹਾਂ ਹੋਏ ਲਾਇਸੰਸੀ ਹਥਿਆਰ ਰਲੀਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ ।