ਐਲਾਨ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਛੱਡੀ ਸਰਕਾਰੀ ਪੈਨਸ਼ਨ, ਬੇਨਤੀ- ਪੰਜਾਬ ਸਰਕਾਰ ਇਸ ਪੈਸੇ ਦੀ ਵਰਤੋਂ ਲੋਕਾਂ ਦੀ ਬਿਹਤਰੀ ਲਈ ਕਰੇ।

parkash singh badal

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਆਪਣੀ ਪੈਨਸ਼ਨ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਾਬਕਾ ਵਿਧਾਇਕ ਹੋਣ ਦੇ ਨਾਤੇ ਜੋ ਵੀ ਪੈਨਸ਼ਨ ਮਿਲਦੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੀਤੀ ਜਾਵੇ। ਇਸ ਨੂੰ ਕਿਸੇ ਵੀ ਹਾਲਤ ਵਿੱਚ ਮੈਨੂੰ ਨਹੀਂ ਭੇਜਿਆ ਜਾਣਾ ਚਾਹੀਦਾ। ਲਿਖਤੀ ਰੂਪ ਵਿੱਚ ਰਸਮੀ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ।

Exit mobile version