x
Close

Recent Posts

CORONA ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਵ੍ਹਾਈਟ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਆਕਸੀਜਨ ਸਿਲੰਡਰ ਫਟਿਆ, 1 ਦੀ ਮੌਤ

ਵ੍ਹਾਈਟ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਆਕਸੀਜਨ ਸਿਲੰਡਰ ਫਟਿਆ, 1 ਦੀ ਮੌਤ
  • PublishedMarch 19, 2022

ਬੀਤੀ ਦੇਰ ਰਾਤ ਕਰੀਬ 12 ਵਜੇ ਭਾਜਪਾ ਆਗੂ ਸਵਰਨ ਸਲਾਰੀਆ ਦੇ ਹਸਪਤਾਲ ਵਿਚ ਹੋਇਆ ਹਾਦਸਾ

ਪਠਾਨਕੋਟ। ਪਠਾਨਕੋਟ ਦੇ ਦ ਵਾਈਟ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬੀਤੀ ਰਾਤ ਆਕਸੀਜਨ ਸਿਲੰਡਰ ਫਟਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਕਸੀਜਨ ਸਿਲੰਡਰ ਫਿਟ ਕਰ ਰਿਹਾ ਸੀ ਕਿ ਅਚਾਨਕ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੌਜਵਾਨ ਦੇ ਚੀਥੜੇ ਉੱਡ ਗਏ ਅਤੇ ਹਸਪਤਾਲ ਦੇ ਨਾਲ ਲੱਗਦੀਆਂ ਇਮਾਰਤਾਂ ਦੇ ਸ਼ੀਸ਼ੇ ਵੀ ਟੁੱਟ ਗਏ। ਰਾਤ ਨੂੰ 12 ਦੇ ਨੇੜੇ ਹੋਏ ਹਾਦਸੇ ਤੋਂ ਬਾਅਦ ਹਸਪਤਾਲ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਨੂੰ ਕਿਸੇ ਹੋਰ ਇਮਾਰਤ ਵਿੱਚ ਸ਼ਿਫਟ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਦੱਸ ਦੇਈਏ ਕਿ ਇਹ ਕਾਲਜ ਭਾਜਪਾ ਦੇ ਸੀਨੀਅਰ ਨੇਤਾ ਸਵਰਨ ਸਲਾਰੀਆ ਦਾ ਹੈ। ਮੌਕੇ ‘ਤੇ ਪਹੁੰਚੇ ਏਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਆਕਸੀਜਨ ਸਿਲੰਡਰ ਲਗਾਉਣ ਦੌਰਾਨ ਇਹ ਹਾਦਸਾ ਵਾਪਰਿਆ ਹੈ। ਮਾਹਿਰ ਦੱਸਣਗੇ ਕਿ ਹਾਦਸੇ ਦਾ ਕਾਰਨ ਕੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Written By
thepunjabwire