ਰਾਜ ਸਭਾ ਚੋਣਾਂ ਪੰਜਾਬ:  ਚੋਣ ਕਮਿਸ਼ਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ  ਅਬਜ਼ਰਬਰ ਨਿਯੁਕਤ

election commssion

ਚੰਡੀਗੜ੍ਹ, 21 ਮਾਰਚ:  ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ  ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ  ਨਿਯੁਕਤ ਕੀਤਾ ਹੈ।

 ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਸੰਬੋਧਿਤ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ “ਕਮਿਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 20ਬੀ  ਤਹਿਤ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਤੁਹਾਨੂੰ ਉਕਤ ਚੋਣਾਂ ਲਈ ਆਪਣਾ ਅਬਜ਼ਰਵਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।” “ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਨੂੰ ਮੌਜੂਦ ਰਹਿਣ ਦੀ ਲੋੜ ਹੈ ਤਾਂ ਜੋ ਇਹ ਨਿਰੀਖਣ ਕੀਤਾ ਜਾ ਸਕੇ ਕਿ ਕਮਿਸ਼ਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ।” ਪੱਤਰ ਵਿੱਚ ਅੱਗੇ ਕਿਹਾ ਗਿਆ ਹੈ,  ਕਿ ਜੇਕਰ ਕੋਈ ਉਲੰਘਣਾ ਨਜ਼ਰ ਆਉਂਦੀ ਹੈ, ਤਾਂ ਉਸ ਨੂੰ ਤੁਰੰਤ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ।

ਜਿ਼ਕਰਯੋਗ ਹੈ ਕਿ  ਚੋਣ ਕਮਿਸ਼ਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।

Exit mobile version