ਕੱਲ੍ਹ 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਮਾਰਚ ( ਮੰਨਣ ਸੈਣੀ)। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕੱਲ੍ਹ 23 ਮਾਰਚ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਸਮਾਗਮ ਕਰਵਾਇਆ ਦਾ ਰਿਹਾ ਹੈ। ਇਸ ਮੌਕੇ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ੁਰੂ ਕਰਵਾਇਆ ਜਾਵੇਗਾ। ਉਪਰੰਤ ਗੁਰਬਾਣੀ ਕੀਰਤਨ ਬਾਅਦ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਜਾਣਗੇ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਉਨਾਂ ਅੱਗੇ ਦੱਸਿਆ ਕਿ ਇਹ ਸਮਾਗਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗਾ ਅਤੇ ਮਹਾਨ ਅਸਥਾਨ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ।

Exit mobile version