ਕੌਂਸਲ ਪ੍ਰਧਾਨ ਪਾਹੜਾ ਨੇ ਸਫਾਈ ਸਰਵੇਖਣ ਸਬੰਧੀ ਕੌਂਸਲਰਾਂ ਨਾਲ ਕੀਤੀ ਮੀਟਿੰਗ

ਹਲਕਾ ਵਿਧਾਇਕ ਪਾਹੜਾ ਦੀ ਅਗਵਾਈ ਹੇਠ ਵਿਕਾਸ ਕਾਰਜ ਰਹਿਣਗੇ ਜਾਰੀ

ਗੁਰਦਾਸਪੁਰ, 24 ਮਾਰਚ (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਕੌਂਸਲਰਾਂ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ ਸ਼ਹਿਰ ਦੇ 29 ਵਿੱਚੋਂ 28 ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ। ਜਿਸ ਤਹਿਤ ਹਨੂੰਮਾਨ ਚੌਕ, ਪਰਸ਼ੂਰਾਮ ਚੌਕ, ਰਵਿਦਾਸ ਚੌਕ, ਬਾਈਪਾਸ ਚੌਕ ਦੇ ਨਾਲ-ਨਾਲ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਗਲੀਆਂ-ਨਾਲੀਆਂ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਸ਼ਹਿਰ ਵਿੱਚ ਪੈਂਦੇ ਸਾਰੇ ਸ਼ਮਸ਼ਾਨਘਾਟ ਵਿੱਚ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਨਗਰ ਕੌਂਸਲ ਹੁਣ 50ਵੇਂ ਦਰਜੇ ’ਤੇ ਪਹੁੰਚ ਗਈ ਹੈ। ਜੋ ਪਹਿਲਾਂ ਹਜ਼ਾਰਾਂ ਵਿੱਚ ਸੀ।

ਐਡਵੋਕੇਟ ਪਾਹਡਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਮੁੜ ਸਫਾਈ ਸਰਵੇਖਣ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਸਬੰਧੀ ਵੀ ਜਾਂਚ ਕੀਤੀ ਜਾਵੇਗੀ। ਸਮੂਹ ਕੌਂਸਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਵਾਰਡਾਂ ਵਿੱਚ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਕਰਨ ਤਾਂ ਜੋ ਨਗਰ ਕੌਂਸਲ ਸਫਾਈ ਸਰਵੇਖਣ ਵਿੱਚ ਅੱਗੇ ਵੱਧ ਸਕੇ। ਐਡਵੋਕੇਟ ਪਾਹੜਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੀ ਤਰ੍ਹਾਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਰਹਿਣਗੇ।

Exit mobile version