ਚੰਡੀਗੜ੍ਹ, 25 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਫ਼ੈਸਲਾ ਲਿਆ ਹੈ, ਜਿਸ ਵਿੱਚ ਸਾਬਕਾ ਵਿਧਾਇਕਾਂ ਲਈ ਕੇਵਲ ਇਕ ਪੈਨਸ਼ਨ ਦਾ ਫ਼ਾਰਮੂਲਾ ਲਾਗੂ ਕੀਤਾ ਹੈ। ਇਸ ਦੇ ਨਾਲ ਹੀ ਵਿਧਾਇਕਾਂ ਦੇ ਪਰਿਵਾਰਕ ਭੱਤਿਆਂ ਵਿੱਚ ਵੀ ਕਟੌਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਅੱਜ ਇਸ ਬਾਰੇ ਖ਼ੁਦ ਜਾਣਕਾਰੀ ਦਿੰਦਿਆਂ ਸ: ਮਾਨ ਨੇ ਕਿਹਾ ਕਿ ਹੁਣ ਤਕ ਹਰ ਵਿਧਾਇਕ ਨੂੰ ਉਨੀਆਂ ਪੈਨਸ਼ਨਾਂ ਮਿਲਦੀਆਂ ਸਨ ਜਿੰਨੀ ਵਾਰ ਉਹ ਜਿੱਤ ਕੇ ਵਿਧਾਇਕ ਰਿਹਾ। ਉਨ੍ਹਾਂ ਆਖ਼ਿਆ ਕਿ ਇਸ ਤਰ੍ਹਾਂ ਜ਼ਿਆਦਾ ਵਾਰ ਜਿੱਤ ਕੇ ਆਏ ਵਿਧਾਇਕ ਲੱਖਾਂ ਰੁਪਏ ਪ੍ਰਤੀ ਮਹੀਨਾ ਤਨਖ਼ਾਹਾਂ ਲੈ ਰਹੇ ਸਨ ਜਿਸ ਨਾਲ ਖਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ ਸੀ। ਉਹਨਾਂ ਆਖ਼ਿਆ ਕਿ ਹੁਣ ਇਹੀ ਰਕਮ ਲੋਕ ਭਲਾਈ ਦੇ ਕੰਮਾਂ ਵਿੱਚ ਖ਼ਰਚੀ ਜਾਵੇਗੀ।
ਵੀਡੀਓ ਦੇਖਣ ਲਈ ਲਿੰਕ ਤੇ ਕਲਿਕ ਕਰੋਂ।