Close

Recent Posts

ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਲਿਖੀ ਚਿੱਠੀ, ਪੰਚਾਇਤੀ ਗ੍ਰਾਂਟਾਂ ‘ਤੇ ਪਾਬੰਧੀ ਲਾਉਣ ‘ਤੇ ਉਠਾਏ ਸਵਾਲ, ਵੀਡੀਓ ਦੇਖੋਂ ਕੀ ਕਹਿਣਾ ਹੈ ਪ੍ਰਤਾਪ ਸਿੰਘ ਬਾਜਵਾ ਦਾ

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਲਿਖੀ ਚਿੱਠੀ, ਪੰਚਾਇਤੀ ਗ੍ਰਾਂਟਾਂ ‘ਤੇ ਪਾਬੰਧੀ ਲਾਉਣ ‘ਤੇ ਉਠਾਏ ਸਵਾਲ, ਵੀਡੀਓ ਦੇਖੋਂ ਕੀ ਕਹਿਣਾ ਹੈ ਪ੍ਰਤਾਪ ਸਿੰਘ ਬਾਜਵਾ ਦਾ
  • PublishedMarch 25, 2022

ਗੁਰਦਾਸਪੁਰ, 25 ਮਾਰਚ (ਮੰਨਣ ਸੈਣੀ)। ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ ਗਰਾਂਟਾਂ ਨੂੰ ਰੋਕਣ ਦੇ ਮਾਮਲੇ ‘ਤੇ ਕਾਂਗਰਸੀ ਆਗੂ ਅਤੇ ਕਾਦੀਆਂ ਹਲਕੇ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਤਾਪ ਬਾਜਵਾ ਨੇ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗਰਾਂਟਾਂ ਨੂੰ ਰੋਕ ਦਿੱਤਾ ਗਿਆ ਹੈ। ਰੋਕੀਆਂ ਗਈਆਂ 11 ਕਿਸਮਾਂ ਦੀਆਂ ਗਰਾਂਟਾਂ ਵਿੱਚ ਵਿਕਾਸ ਗਰਾਂਟ, ਪਸ਼ੂ ਮੇਲਾ ਗਰਾਂਟ, ਤਰਲ ਰਹਿਣ -ਖੂੰਹਦ ਪਬੰਧਨ ਲਈ ਗਰਾਂਟਾਂ, ਯਾਦਗਰੀ ਗੇਟਾਂ ਲਈ ਗਰਾਂਟਾਂ ਸ਼ਾਮਲ ਹਨ।

ਪ੍ਰਤਾਪ ਬਾਜਵਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਇਹ ਗਰਾਂਟਾਂ ਪਿੰਡਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਰਾਸ਼ਟਰੀ ਸਵਰਾਜ  ਅਭਿਆਨ ਜਾਂ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ  ਅਧੀਨ ਵੀ ਗਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਇਨ੍ਹਾਂ ਗਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ‘ਤੇ ਮਾੜ੍ਹਾ ਪ੍ਰਭਾਵ ਪਾਵੇਗੀ ਤੇ ਇਸ ਤਰ੍ਹਾਂ ਪਿੰਡ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏਗੀ। ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗ੍ਰਾਂਟ ਨੂੰ ਰੋਕਣ ਦਾ ਕਾਰਨ ਪੁੱਛਿਆ ਹੈ।

Written By
The Punjab Wire