ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ- ਭਗਵੰਤ ਮਾਨ

ਗੁਰਦਾਸਪੁਰ, 28 ਮਾਰਚ (ਮੰਨਣ ਸੈਣੀ)। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਬਦਲਾਵ ਤੋਂ ਬਾਅਦ ਪੰਜਾਬ ਨੂੰ ਇੱਕ ਹੋਰ ਝੱਟਕਾ ਦਿੰਦੇ ਹੋਵੇ ਜਿੱਥੇ ਕੱਲ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਲਾਗੂ ਪੰਜਾਬ ਸਰ੍ਵਿਸ ਰੂਲ ਨੂੰ ਖਤਮ ਕਰ ਕੇਂਦਰੀ ਸਰ੍ਵਿਸ ਰੂਲ ਲਾਗੂ ਕਰ ਦੀ ਘੋਸ਼ਨਾ ਤੋਂ ਬਾਅਦ ਇਸ ਮਸਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੱਡਾ ਬਿਆਨ ਆਇਆ ਹੈ। ਜਿਸ ਵਿੱਚ ਮਾਨ ਵੱਲੋਂ ਸਾਫ ਤੋਂਰ ਤੇ ਕਿਹਾ ਗਿਆ ਹੈ ਕਿ ਪੰਜਾਬ ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ।ਟਵੀਟ ਕਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਜੋਂ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ। ਇੱਸ ਤੋਂ ਪਹਿਲਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦਿਆਂ, ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ, ਕਾਂਗਰਸੀ ਆਗੂ ਸੁਖਪਾਲ ਸਿੰਘ ਖੈਹਰਾਂ ਵੀ ਇੱਕ ਸੰਬੰਧੀ ਵਿਰੋਧ ਦਰਜ ਕਰਵਾ ਚੁੱਕੇ ਹਨ।

Exit mobile version