ਗੁਰਦਾਸਪੁਰ, 31 ਮਾਰਚ (ਮੰਨਣ ਸੈਣੀ)। ਪਿਛਲੇ 39 ਮਹੀਨਿਆਂ ਤੋਂ ਆਪਣੀ ਬਕਾਇਆ ਤਨਖਾਹ ਜਾਰੀ ਹੋਣ ਦੀ ਉਡੀਕ ਕਰ ਰਹੇ ਧਾਰੀਵਾਲ ਵੂਲਨ ਮਿੱਲ ਦੇ ਮੁਲਾਜ਼ਮਾਂ ਲਈ ਇਕ ਚੰਗੀ ਖ਼ਬਰ ਆਈ ਹੈ। ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਿਨੇ ਅਭਿਨੇਤਾ ਸੰਨੀ ਦਿਓਲ ਨੇ ਕੇਂਦਰੀ ਵਣਜ, ਉਦਯੋਗ ਅਤੇ ਕੱਪੜਾ ਮੰਤਰੀ ਪਿਊਸ਼ ਗੋਇਲ ਨਾਲ ਮਿਲ ਕੇ ਮਜ਼ਦੂਰਾਂ ਦੀ ਬਕਾਇਆ ਤਨਖਾਹ ਨੂੰ ਲੈ ਕੇ ਦਿੱਲੀ ਵਿਖੇ ਮੁਲਾਕਾਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ ਪੰਕਜ ਨੇ ਦੱਸਿਆ ਕਿ ਅੱਜ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਧਾਰੀਵਾਲ ਵੂਲਨ ਦੇ ਮਿੱਲ ਮਜ਼ਦੂਰਾਂ ਦੀਆਂ ਬਕਾਇਆ ਤਨਖਾਹਾਂ ਦੀ ਅਦਾਇਗੀ ਸਬੰਧੀ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਕੀਤੀ ਗਈ। ਪੰਕਜ ਨੇ ਕਿਹਾ ਕਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਮਿੱਲ ਕਾਮਿਆਂ ਦੀ ਕਰੀਬ 39 ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਜਾਰੀ ਕੀਤੀਆਂ ਜਾਣ। ਜਿਸ ਨੂੰ ਮੰਤਰੀ ਪਿਊਸ਼ ਗੋਇਲ ਵੱਲੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।