ਪੰਜਾਬ ਦੀਆਂ ਵੱਖ-ਵੱਖ ਵਿੱਦਿਅਕ ਸੰਸਧਾਵਾਂ ਦੇ ਮੁਖੀਆਂ ਨੇ ਗੁਰਦਾਸਪੁਰ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਤੋਂ ਕੀਤੀ ਰਿਹਾਈ ਦੀ ਮੰਗ
ਗੁਰਦਾਸਪੁਰ, 2 ਅਪ੍ਰੈਲ (ਮੰਨਣ ਸੈਣੀ)। ਪੁਲਿਸ ਵੱਲੋ ਹਾਈਵੇ ਖੋਲਣ ਲਈ ਸਕੂਲ ਪ੍ਰਬੰਧਕਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਜਿਸ ਨੂੰ ਕਦੇ ਵੀ ਵਿੱਦਿਅਕ ਸੰਸਥਾਵਾਂ ਸਹਿਣ ਨਹੀਂ ਕਰਣ ਗਿਆ। ਪੁਲਿਸ ਵੱਲੋ ਗਲਤ ਉਦਾਹਰਨ ਸੈਟ ਕਰਨ ਕੀਤੀ ਜਾ ਰਹੀ ਹੈ। ਇਹ ਕਹਿਣਾ ਸੀ ਪੰਜਾਬ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਮੁੱਖਾਂ ਦਾ, ਜੋਂ ਗੁਰਦਾਸਪੁਰ ਦੇ ਇੱਕ ਸਕੂਲ ਪ੍ਰਬੰਧਕਾਂ ਤੇ ਨਾਜਾਇਜ਼ ਧੱਕਾ ਹੁੰਦਾ ਵੇਖ ਅਤੇ ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਪਹੁੰਚੇ ਸਨ। ਇਸ ਸੰਬੰਧੀ ਉਹਨਾਂ ਵੱਲੋਂ ਪ੍ਰਬੰਧਕਾਂ ਦੀ ਰਿਹਾਈ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਐਸਐਸਪੀ ਹਰਜੀਤ ਸਿੰਘ ਨਾਲ ਮੁਲਾਕਾਤ ਕਰ ਰਿਹਾਈ ਦੀ ਮੰਗ ਕੀਤੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਬੱਚੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਨਾਲ ਸਕੂਲ ਵਿੱਚ ਹੋਈ ਘਟਨਾ ਸੰਬੰਧੀ ਲਗਾਏ ਗਏ ਦੋਸ਼ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕਰ ਨੈਸ਼ਨਲ ਹਾਈਵੇ ਜਾਮ ਕਰਨ ਤੋਂ ਬਾਅਦ ਬਣਾਏ ਗਏ ਦਬਾਅ ਤੇ ਪੁਲਿਸ ਵੱਲੋਂ ਇਸ ਮਾਮਲੇ ‘ਚ ਦੋ ਸਕੂਲ ਪ੍ਰਬੰਧਕਾਂ ਤੇ ਸਪਲਿਮੈਂਟਰੀ ਸਟੇਟਮੇਂਟ ਤੇ ਪ੍ਰਬੰਧਕਾ ਖਿਲਾਫ ਮਾਮਲਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਗਿਆ ਸੀ। ਜਿਸ ਤੇ ਪੰਜਾਬ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਵੀ ਇੱਕਜੁੱਟ ਹੋ ਗਇਆ ਹਨ।
ਗੁਰਦਾਸਪੁਰ ਦੇ ਡੀਸੀ ਅਤੇ ਐਸਐਸਪੀ ਨਾਲ ਮਿਲਣ ਪਹੁੰਚੇ ਵਫ਼ਦ ਵਿੱਚ ਗੁਰਦਾਸਪੁਰ ਦੇ ਮੋਹਿਤ ਮਹਾਜਨ, ਅਮਨ ਭੱਲਾ ਇੰਸਟੀਚਿਊਟ ਦੇ ਰਮਨ ਭੱਲਾ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੀਆਂ ਕਈ ਨਾਮਵਰ ਸੰਸਥਾਵਾਂ ਨੇ ਸ਼ਮੂਲੀਅਤ ਕੀਤੀ। ਜਿਸ ਨੇ ਕਿਹਾ ਕਿ ਬੱਚੀ ਨਾਲ ਜੋ ਹੋਇਆ ਉਹ ਬਹੁਤ ਗਲਤ ਹੈ ਜਿਸ ਤੋਂ ਹਰ ਕੋਈ ਦੁਖੀ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
ਪਰ ਪੁਲੀਸ ਵੱਲੋਂ ਕੌਮੀ ਮਾਰਗ ਨੂੰ ਖੋਲ੍ਹਣ ਲਈ ਬੇਕਸੂਰ ਲੋਕਾਂ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਗਲਤ ਉਦਾਹਰਨ ਸੈਟ ਕੀਤੀ ਜਾ ਰਹੀ ਹੈ। ਜਿਸ ਨੂੰ ਉਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣੀਆਂ ਸਕੂਲੀ ਬੱਸਾਂ ਸਮੇਤ ਪੂਰੇ ਹਾਈਵੇਅ ਨੂੰ ਜਾਮ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਸਾਡੇ ਬਾਕੀ ਵਿੱਦਿਅਕ ਅਦਾਰਿਆਂ ਦੇ ਮੁਖੀ ਵੀ ਆ ਰਹੇ ਹਨ ਅਤੇ ਮੀਟਿੰਗ ਤੋਂ ਬਾਅਦ ਜੇਕਰ ਲੋੜ ਪਈ ਤਾਂ ਪੰਜਾਬ ਦੇ ਸਮੂਹ ਪ੍ਰਾਈਵੇਟ ਸਕੂਲ ਅਤੇ ਕਾਲਜ ਅਣਮਿੱਥੇ ਸਮੇਂ ਲਈ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਦਾ ਇਸ ਵਿੱਚ ਕੋਈ ਦੋਸ਼ ਨਹੀਂ ਇਸ ਲਈ ਉਹਨਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹਿਦਾ ਹੈ।