ਹੋਰ ਗੁਰਦਾਸਪੁਰ ਪੰਜਾਬ

ਜਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ, ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਚ ਜਾਣ ਲਈ ਬੇੜੀ ਚ ਕੀਤੀ ਮੈਂਬਰਾਂ ਨੇ ਸੈਰ

ਜਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ, ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਚ ਜਾਣ ਲਈ ਬੇੜੀ ਚ ਕੀਤੀ ਮੈਂਬਰਾਂ ਨੇ ਸੈਰ
  • PublishedApril 3, 2022

ਗੁਰਦਾਸਪੁਰ, 3 ਅਪ੍ਰੈਲ (ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਤੇ ਸੈਕਰਟਰੀ ਜਿਲਾ ਹੈਰੀਟੇਜ ਸੁਸਾਇਟੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਰਕੇਸ਼ ਕੁਮਾਰ ਜੀਈ ਪੀ ਡਬਲਿਊ ਡੀ, ਗੁਰਜੰਟ ਸਿੰਘ, ਜਗਦੀਪ ਭੱਲਾ, ਕੁੰਦਨ ਕੁਮਾਰ ਰੋਡ ਇੰਸਪੈਕਟਰ, ਜਸਵਿੰਦਰ ਸਿੰਘ,, ਵਰਕ ਮੁਨਸ਼ੀ, ਸਤੀਸ਼ ਕੁਮਾਰ, ਐਸਡੀਸੀ, ਵਿਸ਼ਾਲ ਕੁਮਾਰ ਸਵੀਪਰ,ਡਾ ਰਣਜੀਤ ਸਿੰਘ, ਰਾਜੇਸ਼ ਕੁਮਾਰ ਸ਼ਰਮਾ, ਵਰਕ ਮੁਨਸ਼ੀ,ਲਵਲੀ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ  ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸੇ ਯਾਤਰਾ ਬੱਸ ਰਾਹੀਂ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਤੇ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾ ਤਹਿਤ ਜਿਲਾ ਹੈਰੀਟੇਜ ਸੁਸਾਇਟੀ ਵਲੋਂਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਵਿਸ਼ੇਸ਼ ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ।

ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਸਥਾਨ ਲਈ ਤੀਜੀ ਵਿਸ਼ੇਸ ਬੱਸ ਰਵਾਨਾ, ਮੈਂਬਰਾਂ ਨੇ ਕੀਤੀ ਕੀਤੀ ਕਿਸਤੀ ਦੀ ਸੈਰ

ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਸਥਾਨ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਤੀਜੀ ਵਿਸ਼ੇਸ ਬੱਸ ਰਵਾਨਾ ਕੀਤੀ
ਅੱਜ ਦੂਜੇ ਦਫਤਰ ਪੀ.ਡਬਲਿਊ.ਡੀ ਬਟਾਲਾ ਡਵੀਜਨ ਅਤੇ ਉਨਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ ।

ਇਸ ਸਬੰਧੀ ਗੱਲ ਕਰਦਿਆਂ  ਰਕੇਸ ਕੁਮਾਰ ਜੀਈ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਉਨਾਂ ਦੱਸਿਆ  ਸਾਰੇ ਮੈਂਬਰਾਂ ਵਲੋਂ ਉਥੇ ਵਧੀਆ ਸਮਾਂ ਗੁਜਾਰਿਆ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। 

Written By
The Punjab Wire