ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

ਗੁਰਦਾਸਪੁਰ, 7 ਅਪ੍ਰੈਲ (ਮੰਨਣ ਸੈਣੀ)। ਬੁੱਧਵਾਰ ਅੱਧੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ ‘ਤੇ ਉੱਡਦਾ ਦੇਖਿਆ ਗਿਆ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤੀ ਸਰਹੱਦ ‘ਚ ਦਾਖ਼ਲ ਹੋਏ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਲਾਈਟਾਂ ਕੱਢਣ ਵਾਲੇ ਸ਼ੈੱਲ ਬੰਬ ਵੀ ਸੁੱਟੇ ਗਏ। ਬਾਅਦ ਵਿੱਚ ਇਸ ਸੰਬੰਧੀ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੇ ਬੀਐਸਐਫ ਬੀਓਪੀ ਰੋਜ਼ਾ ਦੇ ਜਵਾਨਾਂ ਨੇ ਬੁੱਧਵਾਰ ਰਾਤ ਕਰੀਬ 1.20 ਮਿੰਟ ‘ਤੇ ਇੱਕ ਪਾਕਿ ਡਰੋਨ ਨੂੰ ਭਾਰਤ-ਪਾਕਿ ਸਰਹੱਦ ‘ਤੇ ਉੱਡਦੇ ਦੇਖਿਆ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਭਾਰਤੀ ਖੇਤਰ ‘ਚ ਦਾਖਲ ਹੋਏ ਪਾਕਿ ਡਰੋਨ ‘ਤੇ 16 ਗੋਲੀਆਂ ਚਲਾਈਆਂ। ਜਦਕਿ ਲਾਈਟਾਂ ਛੱਡਣ ਵਾਲੇ ਗੋਲੇ ਵੀ ਚਲਾਏ ਗਏ। ਦੂਜੇ ਪਾਸੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਵਾਨਾਂ ਨੇ ਦੇਸ਼ ਵਿਰੋਧੀ ਤਾਕਤਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਸਬੰਧਤ ਇਲਾਕੇ ਦੀ ਤਲਾਸ਼ੀ ਮੁਹਿੰਮ ਚਲਾ ਕੇ ਜਾਂਚ ਕੀਤੀ ਜਾ ਰਹੀ ਹੈ।

Exit mobile version