ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਰੋਸ ਵਜੋਂ ਰਹਿਣਗੀਆਂ ਬੰਦ, ਫੈਡਰੇਸ਼ਨ ਨੇ ਕਿਤਾ ਐਲਾਨ 11 ਅਪ੍ਰੈਲ ਨੂੰ ਨਹੀਂ ਖੁੱਲਣਗੇ ਸਕੂਲ ਅਤੇ ਕਾਲਜ

ਪੰਜਾਬ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਰੋਸ ਵਜੋਂ ਰਹਿਣਗੀਆਂ ਬੰਦ, ਫੈਡਰੇਸ਼ਨ ਨੇ ਕਿਤਾ ਐਲਾਨ 11 ਅਪ੍ਰੈਲ ਨੂੰ ਨਹੀਂ ਖੁੱਲਣਗੇ ਸਕੂਲ ਅਤੇ ਕਾਲਜ
  • PublishedApril 9, 2022

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ.ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ ਭਵਿੱਖ ਵਿੱਚ ਸੜਕਾਂ ਤੇ ਉਤਰਨਗੀਆਂ ਸੰਸਥਾਵਾਂ

ਅਸਲ ਦੋਸ਼ੀ ਗ੍ਰਿਫ਼ਤਾਰ ਕਰਕੇ ਚੇਅਰਮੈਨ ਗਿੱਲ ਨੂੰ ਰਿਹਾਅ ਕਰਨ ਦੀ ਮੰਗ

ਗੁਰਦਾਸਪੁਰ, 9 ਅਪ੍ਰੈਲ (ਮੰਨਣ ਸੈਣੀ) ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਨੂੰ ਰੋਸ ਵਜੋਂ ਬੰਦ ਰਹਿਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਗੁਰਦਾਸਪੁਰ ਦੇ ਜਿਲਾ ਪ੍ਰਤੀਨਿਧੀ ਡਾ.ਮੋਹਿਤ ਮਹਾਜਾਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਦੁਸ਼ਕਰਮ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਮੁਤਾਬਕ ਬੱਚੀ ਠੀਕ ਠਾਕ ਆਪਣੀ ਕਲਾਸ ਵਿੱਚ ਜਾਂਦੀ ਹੈ ਅਤੇ ਪੂਰੇ ਦਿਨ ਉਪਰੰਤ ਬੱਚੀ ਦੀ ਮਾਤਾ ਉਸ ਨੂੰ ਆਪ ਸਕੂਲ ਵਿੱਚੋਂ ਮੋਟਰ ਸਾਇਕਲ ਤੇ ਲੈ ਕੇ ਗਈ। ਬਜ਼ਾਰ ਜਾਣ ਉਪਰੰਤ ਬੱਚੀ ਘਰ ਗਈ ਅਤੇ ਇੱਕ ਹੋਰ ਵੀਡੀਓ ਮੁਤਾਬਕ ਬੱਚੀ ਸ਼ਾਮ ਨੂੰ ਮੁਹੱਲੇ ਵਿੱਚ ਸਹੀ ਘੁੰਮਦੀ ਨਜ਼ਰ ਆ ਰਹੀ ਹੈ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ ਹੈ।

ਉਹਨਾਂ ਕਿਹਾ ਕਿ ਪੁਲਿਸ ਅਤੇ ਸਾਰਾ ਇਲਾਕਾ ਜਾਣਦਾ ਹੈ ਕਿ ਮੈਨੇਜਮੈਂਟ ਨਿਰਦੋਸ਼ ਹੈ। ਪੁਲਿਸ ਨੇ ਅਜੇ ਤੱਕ ਕੋਈ ਅਸਲ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਗੁਰਦਾਸਪੁਰ ਦੀਆਂ ਸਾਰੀਆਂ ਸੰਸਥਾਵਾਂ ਇੱਕ ਦਿਨ ਲਈ ਬੰਦ ਕੀਤੀਆਂ ਗਈਆਂ ਸਨ ਅਤੇ ਹੁਣ 11 ਅਪ੍ਰੈਲ ਨੂੰ ਪੂਰੇ ਪੰਜਾਬ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਇਸ ਬੰਦ ਦਾ ਸਮਰਥਨ ਜੁਆਇੰਟ ਐਸੋਸੀਏਸ਼ਨਜ਼ ਆਫ ਕਾਲਜਜ਼ (ਕ), ਰਾਸਾ, ਕਾਸਾ, ਈ.ਸੀ.ਐਸ. ਵੱਲੋਂ ਵੀ ਕੀਤਾ ਗਿਆ ਹੈ। ਜ਼ਿਲ੍ਹਾ ਦੇ ਪ੍ਰਤੀਨਿਧ ਡਾ.ਮੋਹਿਤ ਮਹਾਜਾਨ ਨੇ ਦੱਸਿਆ ਕਿ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਜੇਕਰ ਬੱਚੀ ਨੂੰ ਜਲਦ ਇਨਸਾਫ ਨਾ ਮਿਲਿਆ ਅਤੇ ਨਿਰਦੋਸ਼ ਮੈਨੇਜਮੈਂਟ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਰੀਆਂ ਸੰਸਥਾਵਾਂ ਸੜਕਾਂ ਉੱਪਰ ਹੋਣਗੀਆਂ। ਇੱਕ ਮੀਟਿੰਗ ਦੌਰਾਨ ਸੰਸਥਾਵਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਇਨਸਾਫ ਦੀ ਮੰਗ ਕਰਦਿਆਂ ਉਹਨਾਂ ਨੂੰ ਪੱਤਰ ਲਿਖਿਆ।

Written By
The Punjab Wire