ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਇਤਰਾਜ਼

ਗੁਰਦਾਸਪੁਰ, 10 ਅਪ੍ਰੈਲ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐੱਮ.ਐੱਲ.ਏ. ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਜਾਂਚ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੋ ਪੁਲਸ ਅਫ਼ਸਰਾਂ ਪ੍ਰਬੋਧ ਕੁਮਾਰ ਦੀ ਇੰਟੈਲੀਜੈਂਸ ਡੀ.ਜੀ.ਪੀ. ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਨਿਯੁਕਤੀਆਂ ’ਤੇ ਇਤਰਾਜ ਹੈ। 

ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ। ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

blob:https://m.jagbani.punjabkesari.in/52d6a200-5f7b-4c49-8a0f-6bb7a4cb6db0

Exit mobile version