Close

Recent Posts

ਸਿਹਤ ਗੁਰਦਾਸਪੁਰ ਪੰਜਾਬ

ਡੀਸੀ ਇਸ਼ਫਾਕ ਵਲੋਂ ਇਸਲਾਮਾਬਾਦ ਮੁਹੱਲਾ ਗੁਰਦਾਸਪੁਰ ਵਿਖੇ ਜਾ ਕੇ ਲੋਕਾਂ ਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ-ਅਧਿਕਾਰੀਆਂ ਨੂੰ ਹੱਲ ਕਰਨ ਦੇ ਮੋਕੇ ’ਤੇ ਦਿੱਤੇ ਨਿਰਦੇਸ਼

ਡੀਸੀ ਇਸ਼ਫਾਕ ਵਲੋਂ ਇਸਲਾਮਾਬਾਦ ਮੁਹੱਲਾ ਗੁਰਦਾਸਪੁਰ ਵਿਖੇ ਜਾ ਕੇ ਲੋਕਾਂ ਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ-ਅਧਿਕਾਰੀਆਂ ਨੂੰ ਹੱਲ ਕਰਨ ਦੇ ਮੋਕੇ ’ਤੇ ਦਿੱਤੇ ਨਿਰਦੇਸ਼
  • PublishedApril 11, 2022

ਗੁਰਦਾਸਪੁਰ, 11 ਅਪ੍ਰੈਲ (ਮੰਨਣ ਸੈਣੀ )। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ/ਸ਼ਹਿਰਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਅਧਿਕਾਰੀਆਂ ਨੂੰ ਹੱਲ ਕਰਵਾਉਣ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਇਸਲਾਮਾਬਾਦ ਮੁਹੱਲਾ ਗੁਰਦਾਸਪੁਰ ਵਿਖੇ ਪਹੁੰਚੇੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਮੌਕੇ ’ਤੇ ਆਦੇਸ਼ ਦਿੱਤੇ। ਇਸ ਮੌਕੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਗੁਰਮੀਤ ਸਿੰਘ ਥਾਣਾ ਮੁਖੀ, ਅਸ਼ੋਕ ਕੁਮਾਰ ਈ.ਓ, ਸਤਿੰਦਰ ਸਿੰਘ ਐਮ.ਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੂੰ ਮੁਹੱਲਾ ਵਾਸੀਆਂ ਨੇ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਨਸ਼ਿਆਂ ਦੀ ਬਿਮਾਰੀ ਦੇ ਖਾਤਮੇ ਲਈ ਵਿੱਢੀ ਵਿਸ਼ੇਸ ਮੁਹਿੰਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਨਸ਼ਾ ਇਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਨਸ਼ੇ ਦੇ ਬੀਮਾਰ ਦੀ ਪਹਿਚਾਣ ਦੇ ਲੱਛਣ ਜਿਵੇਂ ਭੁੱਖ ਦਾ ਘੱਟ ਲੱਗਣਾ, ਭਾਰ ਘਟਣਾ, ਸਰੀਰ ਵਿਚ ਥਕਾਵਟ ਦਾ ਹੋਣਾ, ਭਿਆਨਕ ਖੰਘ ੋਹਣਾ, ਪਸੀਨਾ ਹੱਦੋਂ ਵੱਧ ਆਉਣਾ, ਉਲਟੀਆਂ ਆਉਣੀਆਂ, ਬਾਥਰੂਮ ਵਿਚ ਜ਼ਿਆਦਾ ਸਮਾਂ ਲੱਗਣਾ, ਕਬਜ਼ ਦਾ ਹੋਣਾ ਤੇ ਹੱਥਾਂ ਬਾਹਾਂ ਤੇ ਸੂਈਆਂ ਦੇ ਨਿਸ਼ਾਨ ਪਾਏ ਜਾਣੇ ਆਦਿ ਹੁੰਦੇ ਨ। ਉਨਾਂ ਕਿਹਾ ਕਿ ਜੇਕਰ ਕਿਸੇ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਜਿਹੇ ਲੱਛਣ ਹਨ ਤਾਂ ਇਸ ਦੇ ਬਾਰੇ ਮੋਬਾਇਲ ਨੰਬਰ 62391-39973 ਤੇ ਕੇਵਲ ਵਟਸਐਪ ਰਾਹੀ ਮੈਸੇਜ ਭੇਜਿਆ ਜਾਵੇ। ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਲੋਕਾਂ ਨੇ ਸੀਵਰੇਜ ਦੀ ਸਮੱਸਿਆ, ਗੰਦਗੀ ਦੀ ਭਰਮਾਰ ਸਬੰਧੀ, ਕੱਚੇ ਘਰਾਂ ਨੂੰ ਪੱਕੇ ਕਰਨ ਲਈ ਗਰਾਂਟ ਦੇਣ ਲਈ, ਸ਼ਗਨ ਸਕੀਮ ਦੇ ਪੈਸੇ ਨਾ ਮਿਲਣ ਸਬੰਧੀ, ਵਿਧਵਾ ਪੈਨਸ਼ਨ ਲਗਾਉਣ ਸਬੰਧੀ, ਈ-ਰਿਕਸ਼ਾ ਲੈਣ ਸਬੰਧੀ, ਬੇਰੁਜ਼ਗਾਰਾਂ ਨੋਜਵਾਨ ਵਲੋਂ ਰੁਜਗਾਰ ਪ੍ਰਾਪਤ ਸਬੰਧੀ, ਬਿਜਲੀ ਦਾ ਮੀਟਰ ਲਗਾਉਣ ਸਬੰਧੀ, ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣ ਸਬੰਧੀ, ਘਰੇਲੂ ਝਗੜੇ ਸਬੰਧੀ, ਨਾਲੇ ਦੀ ਸਫਾਈ ਕਰਵਾਉਣ ਸਮੇਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ। ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੋਕੇ ’ਤੇ ਮੋਜੂਦ ਅਧਿਕਾਰੀਆਂ ਨੂੰ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਮੋਚਪੁਰ ਵਿਖੇ ਤੇ ਅੱਜ ਮੁਹੱਲਾ ਇਸਲਾਮਾਬਾਦ ਗੁਰਦਾਸਪੁਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਤੇ ਜਿਨਾਂ ਨੂੰ ਨਿਪਟਾਉਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਨਾਂ ਸ਼ਿਕਾਇਤਾਂ ਦਾ ਨਿਪਟਾਰੇ ਸਬੰਧੀ ਸਬੰਧਤ ਅਧਿਕਾਰੀਆਂ ਕੋਲੋਂ ਹਰ ਹਫਤੇ ਰਿਪੋਰਟ ਲਈ ਜਾਂਦੀ ਹੈ ਤਾਂ ਜੋ ਸ਼ਿਕਾਇਤ ਦਾ ਨਿਬੇੜਾ ਸਮਾਂਬੱਥ ਸਮੇਂ ਵਿਚ ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਜਿਲੇ ਦੇ ਪੇਂਡੂ ਤੇ ਸ਼ਹਿਰੀ ਖੇਤਰ ਤੇ ਖਾਸਕਰਕੇ ਜਿਲੇ ਦੇ ਦੂਰ ਢੁਰਾਡੇ ਖੇਤਰ ਵਿਚ ਜਾ ਕੇ ਜਿਲਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰੋਂ ਦਫਤਰਾਂ ਵਿਚ ਆਉਣਾ ਨਾ ਪਵੇ। ਨਾਲ ਹੀ ਉਨਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸ਼ੇਸ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਕੰਪਿਊਟਰ ਸਮੇਤ ਹੋਰ ਕੋਰਸ ਕਰਵਾਏ ਜਾਣਗੇ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।

ਇਸ ਮੌਕੇ ਮੁਹੱਲਾ ਇਸਲਾਮਾਬਾਦ ਦੇ ਵਾਸੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਤਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਬਹੁਤ ਵਧੀਆਂ ਉਪਾਰਲਾ ਹੈ । ਉਨਾਂ ਅੱਗੇ ਕਿਹਾ ਕਿ ਸਰਕਾਰ ਖੁਦ ਉਨਾਂ ਦੇ ਘਰਾਂ ਤਕ ਪੁਹੰਚ ਕਰ ਰਹੀ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ।

Written By
The Punjab Wire