ਚੰਡੀਗੜ੍ਹ, 12 ਅਪ੍ਰੈਲ । ਪੰਜਾਬ ਦੀ ਮਾਨ ਸਰਕਾਰ ਵੱਲੋਂ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਤਾਜ਼ਾ ਹੁਕਮ ਜਾਰੀ ਕੀਤੇ ਗਏ ਹਨ। ਤਾਜ਼ਾ ਹੁਕਮਾਂ ਅਨੁਸਾਰ ਦੋ ਸਾਲ ਤਕ ਪ੍ਰਾਈਵੇਟ ਸਕੂਲ ਵਰਦੀਆਂ ਨਹੀਂ ਬਦਲ ਸਕਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ‘ਚ ਕਿਤਾਬਾਂ ਵਾਲੀਆਂ ਦੁਕਾਨਾਂ ਦੀ ਲਿਸਟ ਲਗਾਉਣੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਲੰਘਣਾ ਕਰਨ ‘ਤੇ ਸਕੂਲ ਮਾਲਕ ਖਿਲਾਫ਼ ਕਾਰਵਾਈ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਸਬੰਧੀ ਹਦਾਇਤਾਂ ਜਾਰੀ ਕਰ ਚੁੱਕੇ ਹਨ ਤੇ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਕਾਰਵਾਈ ਦੀ ਤਿਆਰੀ ਵੀ ਚੱਲ ਰਹੀ ਹੈ। ਮੋਹਾਲੀ ਦੇ 419 ਸਕੂਲਾਂ ਤੇ ਲੁਧਿਆਣਾ ਦੇ 1466 ਪ੍ਰਾਈਵੇਟ ਸਕੂਲਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ ਤੇ ਸਿੱਖਿਆ ਵਿਭਾਗ ਦੀ ਪੜਤਾਲੀਆ ਟੀਮ ਜਲਦ ਹੀ ਇੱਥੇ ਜਾ ਕੇ ਫੀਸਾਂ ਦੀ ਜਾਂਚ ਕਰੇਗੀ।