Close

Recent Posts

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਰਾਜਪਾਲ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ ਦੇ ਅਹਿਮ ਮੁੱਦਿਆਂ ਦਾ ਲਿਆ ਜਾਇਜ਼ਾ

ਰਾਜਪਾਲ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ ਦੇ ਅਹਿਮ ਮੁੱਦਿਆਂ ਦਾ ਲਿਆ ਜਾਇਜ਼ਾ
  • PublishedApril 12, 2022

ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜ਼ਮੀ – ਬਨਵਾਰੀ ਲਾਲ ਪੁਰੋਹਿਤ

ਗੁਰਦਾਸਪੁਰ, 12 ਅਪ੍ਰੈਲ (ਮੰਨਣ ਸੈਣੀ )। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜ਼ਿਲਿ੍ਹਆਂ ਪਠਾਨਕੋਟ , ਗੁਰਦਾਸਪੁਰ , ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ । ਇਸ ਮੀਟਿੰਗ ਵਿੱਚ ਬੀ ਐਸ ਐਫ, ਇੰਟੈਲਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ , ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ , ਫੌਜ ਦੀ ਮਿਲਟਰੀ ਇੰਟੈਲੀਜੈਸ ਸਮੇਤ ਕੇਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸਂੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ , ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਹਾਜ਼ਰ ਸਨ ।

ਇਸ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ ।

ਇਸ ਤੋ ਪਹਿਲਾਂ ਰਾਜਪਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਇੰਸਟੀਚਿਊਟ ਆਫ ਹੋਟਲ ਮੈਨੇਜੇਮੈਟ ( ਆਈ. ਐਚ. ਐਮ.) ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ , ਇਸ ਉਪਰੰਤ ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ । ਇਸ ਮੌਕੇ ਸ੍ਰੀ ਜੇ.ਐਮ ਬਾਲਾਮੁਰਗਨ ਪਿ੍ਰੰਸੀਪਲ ਸੈਕਰਟਰੀ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਏ.ਕੇ ਸਿਨਹਾ ਪਿ੍ਰੰਸੀਪਲ ਸੈਕਰਟਰੀ ਲੋਕਲ ਬਾਡੀ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ੍ਰੀ ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਮੋਜੂਦ ਸਨ।

ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ਅੱਖਾਂ ਅਤੇ ਕੰਨ, ਬਣਨ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਪੰਜਾਬ ਦੀਆ ਸਰਹੱਦਾਂ ਤੇ ਡਰੋਨਾਂ ਰਾਹੀ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੋੜ ਹੈ । ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ਤੇ ਉਪਲਬਧ ਖੁਫੀਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਰਹੇ ਹਨ ।

ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖਤਰੇ ਦਾ ਸ਼ਿਕਾਰ ਹਨ । ਇਸ ਲਈ, ਇਹ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਦੇ ਹਿੱਤ ਵਿੱਚ, ਲੋਕ ਸੀਮਾਂ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ । ਉਨ੍ਹਾਂ ਲੋਕਾਂ ਨੂੰ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋ ਘੱਟ ਨਹੀ : ਇਹ ਪੰਜਾਬ ਦੇ ਲੋਕਾਂ ਤੇ ਘਾਤਕ ਹਮਲਾ ਹੈ ।

ਰਾਜਪਾਲ ਨੇ ਕਿਹਾ ਕਿ ਸਰਹੱਦਾਂ ਦੇ ਰਸਤੇ ਤੋ ਦੇਸ਼ ਵਿੱਚ ਦਾਖਲ ਹੋਣ ਵਾਲੇ ਨਸ਼ੀਲੇ ਪਦਾਰਥ ਸ਼ਹਿਰਾਂ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚਦੇ ਹਨ । ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਸਾਡੀ ਪੀੜੀ ਅਤੇ ਸਾਡੇ ਭਵਿੱਖ ਤੇ ਸਿੱਧਾ ਹਮਲਾ ਹੈ । ਅਸੀ ਇਸ ਖਤਰੇ ਨੂੰ ਸਾਡੇ ਸੂਬੇ ਦੇ ਵਰਤਮਾਨ ਨੂੰ ਨੁਕਸਾਨ ਪਹੁੰਚਾਉਣ ਜਾਂ ਭਵਿੱਖ ਨੂੰ ਖਰਾਬ ਕਰਨ ਨਹੀ ਦੇ ਸਕਦੇ ।

ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੀ ਘੁਸਪੈਠ ਵਿਰੁੱਧ ਹੱਥ ਮਿਲਾਉਣ ਅਤੇ ਆਪਣੀ ਸਰਹੱਦ ਨੂੰ ਸੀਲ ਕਰਨ ਦੀ ਲੋੜ ਹੈ । ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਹਰ ਪੱਧਰ ਤੇ ਲੋਕਾਂ, ਸੂਬਾ ਸਰਕਾਰ ਦੀਆਂ ਏਜੰਸੀਆਂ ਅਤੇ ਕੇਦਰ ਸਰਕਾਰ ਦੀਆਂ ਏਜੰਸੀਆਂ ਦੇ ਠੋਸ ਅਤੇ ਨਿਰੰਤਰ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਸਾਰਿਆਂ ਦੀ ਵਚਨਬੱਧਤਾ ਦੀ ਲੋੜ ਹੈ।

ਰਾਜਪਾਲ ਦੇ ਭਾਸ਼ਣ ਵਿੱਚ ਇਸ ਤੱਥ ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਕੇਦਰ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਿਯਮਿਤ ਰੂਪ ਵਿੱਚ ਗੁਪਤ ਜਾਣਕਾਰੀ ਅਤੇ ਸੂਚਨਾਵਾਂ ਦਾ ਆਦਾਨ –ਪ੍ਰਦਾਨ ਕਰਨਾ ਚਾਹੀਦਾ ਹੈ । ਉਹਨਾਂ ਕਿਹਾ ਕਿ ਇਸ ਲਈ ਜਨਤਾ ਦੇ ਸਮਰਥਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਸਾਂਝੇ ਯਤਨ ਅਤੇ ਦ੍ਰਿੜ ਸੰਕਲਪ ਯਕਂੀਨੀ ਤੌਰ ਤੇ ਲਾਹੇਵੰਦ ਸਿੱਧ ਹੋਣਗੇ ।

ਉਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਪ੍ਰੇਰਿਤ ਕੀਤਾ ਅਤੇ ਸਰਹੱਦਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਅਤੇ ਬਹਾਦਰੀ ਦੀ ਸ਼ਲਾਘਾ ਵੀ ਕੀਤੀ ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪੰਜਾਬ ਦੇ ਰਾਜਪਾਲ ਨੂੰ ਜ਼ਿਲੇ ਅੰਦਰ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ (Presentation) ਪ੍ਰਦਾਨ ਕੀਤੀ।

Written By
The Punjab Wire